ਈਡੀ ਦੀ ਕਾਰਵਾਈ ਦੇ ਵਿਰੋਧ ਚ ਸੜਕਾਂ ਤੇ ਉਤੱਰੇ ਆਪ ਵਰਕਰ, ਕਈ ਥਾਈ ਆਪ-ਭਾਜਪਾ ਵਰਕਰ ਭਿੜੇ
ਚੰਡੀਗੜ੍ਹ, 10 ਮਈ (ਹਿੰ.ਸ.)| ਪੰਜਾਬ ਵਿੱਚ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਭਾਜਪਾ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤੇ ਗਏ, ਜਿਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਦੋਵੇਂ ਪ
प्रदर्शन करते हुए आप आगू और वर्कर।


प्रदर्शन करते हुए आप आगू और वर्कर।


ਚੰਡੀਗੜ੍ਹ, 10 ਮਈ (ਹਿੰ.ਸ.)| ਪੰਜਾਬ ਵਿੱਚ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਭਾਜਪਾ ਖ਼ਿਲਾਫ਼ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤੇ ਗਏ, ਜਿਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਦੋਵੇਂ ਪਾਰਟੀਆਂ ਦੇ ਵਰਕਰ ਆਪਸ ’ਚ ਭਿੜ ਗਏ। ਲੁਧਿਆਣਾ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਣਾਅ ਵਾਲੀ ਸਥਿਤੀ ਦੇਖਣ ਨੂੰ ਮਿਲੀ, ਜਿੱਥੇ ਪੁਲਿਸ ਨੂੰ ਹਾਲਾਤ ਕਾਬੂ ਕਰਨ ਲਈ ਮੋਰਚਾ ਸੰਭਾਲਣਾ ਪਿਆ।

ਲੁਧਿਆਣਾ ਵਿੱਚ ਆਪ ਵਰਕਰ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਸਨ ਅਤੇ ਈਡੀ ਦੀ ਕਾਰਵਾਈ ਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਦੱਸ ਰਹੇ ਸਨ। ਇਸ ਦੌਰਾਨ ਭਾਜਪਾ ਵਰਕਰ ਵੀ ਮੌਕੇ ’ਤੇ ਪਹੁੰਚ ਗਏ, ਜਿਸ ਤੋਂ ਬਾਅਦ ਦੋਵੇਂ ਧਿਰਾਂ ਵਿਚਾਲੇ ਤਿੱਖੀ ਨਾਰੇਬਾਜ਼ੀ ਸ਼ੁਰੂ ਹੋ ਗਈ। ਸਥਿਤੀ ਉਸ ਵੇਲੇ ਹੋਰ ਗੰਭੀਰ ਹੋ ਗਈ ਜਦੋਂ ਦੋਵੇਂ ਪੱਖਾਂ ਦੇ ਵਰਕਰ ਨੇੜੇ ਆ ਗਏ। ਇਸ ਦੌਰਾਨ ਇੱਕ ਭਾਜਪਾ ਵਰਕਰ ਨੂੰ ਚੋਟ ਲੱਗਣ ਦੀ ਵੀ ਖ਼ਬਰ ਹੈ। ਕੁਝ ਥਾਵਾਂ ’ਤੇ ਹਲਕੀ ਧੱਕਾਮੁੱਕੀ ਅਤੇ ਵਿਰੋਧ ਦੇ ਦੌਰਾਨ ਹੰਗਾਮਾ ਵੀ ਹੋਇਆ।

ਭਾਜਪਾ ਵੱਲੋਂ ਅਨਿਲ ਸਰੀਨ, ਰਜਨੀਸ਼ ਧੀਮਾਨ ਅਤੇ ਪਰਵੀਂ ਬਾਂਸਲ ਮੌਕੇ ’ਤੇ ਮੌਜੂਦ ਰਹੇ। ਆਪ ਵਰਕਰਾਂ ਨੇ ਗਿੱਲ ਰੋਡ ਦਾਣਾ ਮੰਡੀ ਸਮੇਤ ਕਈ ਥਾਵਾਂ ’ਤੇ ਭਾਜਪਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕੇ। ਪ੍ਰਦਰਸ਼ਨਕਾਰੀਆਂ ਨੇ “ਈਡੀ-ਭਾਜਪਾ ਗਠਜੋੜ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਕੇਂਦਰੀ ਏਜੰਸੀਆਂ ਦੇ ਦੁਰਪਯੋਗ ਦੇ ਦੋਸ਼ ਲਗਾਏ। ਆਪ ਲੁਧਿਆਣਾ ਸ਼ਹਿਰੀ ਪ੍ਰਧਾਨ ਜਤਿੰਦਰ ਖੰਗੂੜਾ ਨੇ ਕਿਹਾ ਕਿ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਗੈਰਕਾਨੂੰਨੀ ਹੈ ਅਤੇ ਇਹ ਲੋਕਤੰਤਰ ’ਤੇ ਹਮਲਾ ਹੈ। ਬਠਿੰਡਾ ਵਿੱਚ ਵੀ ਭਾਜਪਾ ਦਫ਼ਤਰ ਦੇ ਬਾਹਰ ਵੱਡਾ ਤਣਾਅ ਦੇਖਣ ਨੂੰ ਮਿਲਿਆ। ਭਾਜਪਾ ਵਰਕਰਾਂ ਵੱਲੋਂ ਮੰਤਰੀ ਸੰਜੀਵ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ।

ਇਸ ਦੌਰਾਨ ਆਪ ਵਰਕਰ ਵੀ ਮੌਕੇ ’ਤੇ ਪਹੁੰਚ ਗਏ, ਜਿਸ ਤੋਂ ਬਾਅਦ ਦੋਵੇਂ ਪੱਖਾਂ ਵਿਚਾਲੇ ਨਾਰੇਬਾਜ਼ੀ ਸ਼ੁਰੂ ਹੋ ਗਈ। ਪੁਲਿਸ ਨੇ ਤੁਰੰਤ ਹਸਤਕਸ਼ੇਪ ਕਰਕੇ ਹਾਲਾਤ ਕਾਬੂ ਕੀਤੇ। ਜਲੰਧਰ, ਹੁਸ਼ਿਆਰਪੁਰ, ਮੋਹਾਲੀ ਅਤੇ ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀ ਆਪ ਵੱਲੋਂ ਪ੍ਰਦਰਸ਼ਨ ਕੀਤੇ ਗਏ। ਵੱਖ-ਵੱਖ ਥਾਵਾਂ ’ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਸੜਕਾਂ ’ਤੇ ਰੋਸ ਜਤਾਇਆ ਗਿਆ। ਈਡੀ ਵੱਲੋਂ ਕਥਿਤ 100 ਕਰੋੜ ਰੁਪਏ ਦੇ ਜੀਐਸਟੀ ਘੋਟਾਲੇ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੀਤੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਲਗਾਤਾਰ ਤਣਾਅਪੂਰਨ ਬਣੀ ਹੋਈ ਹੈ। ਆਪ ਨੇ ਸਾਫ਼ ਕੀਤਾ ਹੈ ਕਿ ਉਹ ਇਸ ਮਾਮਲੇ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ, ਜਦਕਿ ਭਾਜਪਾ ਇਸਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਦੱਸ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande