
ਫਰੀਦਕੋਟ, 10 ਮਈ (ਹਿੰ.ਸ.)| ਫਰੀਦਕੋਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 129 ਗ੍ਰਾਮ ਹੈਰੋਇਨ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਨੁਸਾਰ ਐਸਐਸਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਏ ਜਾ ਰਹੇ ਨਸ਼ਾ ਵਿਰੋਧੀ ਅਭਿਆਨ ਤਹਿਤ ਪਹਿਲੇ ਮਾਮਲੇ ਵਿੱਚ ਸੀਆਈਏ ਸਟਾਫ ਫਰੀਦਕੋਟ ਦੇ ਏਐਸਆਈ ਹਾਕਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਲਵੰਡੀ ਬਾਈਪਾਸ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਸ਼ੇਖਰ ਵਾਸੀ ਅੰਬੇਡਕਰ ਨਗਰ, ਫਰੀਦਕੋਟ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ਵਿੱਚੋਂ 99 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿੱਚ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਡੀਐਸਪੀ (ਡੀ) ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਦੋਵੇਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਤੋਂ ਰਿਮਾਂਡ ’ਤੇ ਲੈ ਕੇ ਉਨ੍ਹਾਂ ਕੋਲੋਂ ਬਰਾਮਦ ਹੋਈ ਹੈਰੋਇਨ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇ ਜਾਣਗੇ, ਤਾਂ ਜੋ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।
ਹਿੰਦੂਸਥਾਨ ਸਮਾਚਾਰ / GURSHARAN SINGH