ਪੰਜਾਬ ਤੇ ਚੰਡੀਗੜ੍ਹ ’ਚ ਕੱਲ੍ਹ ਤੋਂ ਬਦਲੇਗਾ ਮੌਸਮ
ਚੰਡੀਗੜ੍ਹ, 10 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਪੂਰੀ ਤਰ੍ਹਾਂ ਸੁੱਕਾ ਰਹੇਗਾ। ਮੌਸਮ ਵਿਭਾਗ ਵੱਲੋਂ ਨਾ ਤਾਂ ਮੀਂਹ ਦੀ ਕੋਈ ਸੰਭਾਵਨਾ ਜਤਾਈ ਗਈ ਹੈ ਅਤੇ ਨਾ ਹੀ ਹੀਟ ਵੇਵ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਅੱਜ ਲਈ ਰਾਹਤ ਰਹੇਗੀ। ਹਾਲਾਂਕਿ, ਕੱਲ੍ਹ 11 ਮਈ ਤੋ
ਚੰਡੀਗੜ੍ਹ ਮੋਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 10 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਪੂਰੀ ਤਰ੍ਹਾਂ ਸੁੱਕਾ ਰਹੇਗਾ। ਮੌਸਮ ਵਿਭਾਗ ਵੱਲੋਂ ਨਾ ਤਾਂ ਮੀਂਹ ਦੀ ਕੋਈ ਸੰਭਾਵਨਾ ਜਤਾਈ ਗਈ ਹੈ ਅਤੇ ਨਾ ਹੀ ਹੀਟ ਵੇਵ ਨੂੰ ਲੈ ਕੇ ਕੋਈ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਅੱਜ ਲਈ ਰਾਹਤ ਰਹੇਗੀ। ਹਾਲਾਂਕਿ, ਕੱਲ੍ਹ 11 ਮਈ ਤੋਂ ਮੌਸਮ ਵਿੱਚ ਵੱਡਾ ਬਦਲਾਅ ਆਉਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਦੌਰਾਨ ਧੂੜ ਭਰੀਆਂ ਆੰਧੀਆਂ, ਤੂਫਾਨ, ਬਿਜਲੀ ਕੜਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ ‘ਤੇ ਹਲਕਾ ਤੋਂ ਦਰਮਿਆਨਾ ਮੀਂਹ ਵੀ ਪੈ ਸਕਦਾ ਹੈ। ਇਸ ਸਬੰਧੀ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਸ਼ੁੱਕਰਵਾਰ ਦੇ ਮੁਕਾਬਲੇ ਲਗਭਗ 1.6 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਅਜੇ ਵੀ ਆਮ ਤਾਪਮਾਨ ਤੋਂ ਕਰੀਬ 3 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 39.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹਾਲੇ ਵੀ 40 ਡਿਗਰੀ ਤੋਂ ਹੇਠਾਂ ਹੀ ਰਿਹਾ। ਚੰਡੀਗੜ੍ਹ ਵਿੱਚ ਅਧਿਕਤਮ ਤਾਪਮਾਨ 35.1 ਡਿਗਰੀ ਦਰਜ ਹੋਇਆ, ਜੋ ਪਿਛਲੇ 24 ਘੰਟਿਆਂ ਵਿੱਚ 2.1 ਡਿਗਰੀ ਵਧਿਆ। ਅੰਮ੍ਰਿਤਸਰ ਵਿੱਚ 35.5, ਲੁਧਿਆਣਾ ਵਿੱਚ 35.2 ਅਤੇ ਪਟਿਆਲਾ ਵਿੱਚ 36.0 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ਵਿੱਚ 36.0, ਫਰੀਦਕੋਟ ਵਿੱਚ 36.5, ਗੁਰਦਾਸਪੁਰ ਵਿੱਚ 35.0 ਅਤੇ ਐਸ.ਏ.ਐਸ ਨਗਰ (ਮੋਹਾਲੀ) ਵਿੱਚ 35.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਫਾਜਿਲਕਾ ਵਿੱਚ 37.0, ਫਿਰੋਜ਼ਪੁਰ ਵਿੱਚ 36.8, ਹੋਸ਼ਿਆਰਪੁਰ ਵਿੱਚ 34.1 ਅਤੇ ਰੂਪਨਗਰ ਵਿੱਚ 35.5 ਡਿਗਰੀ ਤਾਪਮਾਨ ਰਿਹਾ।

ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਪੱਛਮੀ ਡਿਸਟਰਬੈਂਸ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਨਾਲ 11 ਮਈ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ। ਇਹ ਪ੍ਰਣਾਲੀ ਪੱਛਮੀ ਹਿਮਾਲਿਆਈ ਖੇਤਰਾਂ ਨੂੰ ਪ੍ਰਭਾਵਿਤ ਕਰੇਗੀ ਅਤੇ ਇਸਦਾ ਅਸਰ ਪੰਜਾਬ ‘ਚ ਵੀ ਵੇਖਣ ਨੂੰ ਮਿਲੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande