ਸੀਐਮ ਮਾਨ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਹੋਏ ਨਤਮਸਤਕ
ਸੰਗਰੂਰ, 11 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍
ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਸੰਗਰੂਰ, 11 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ

ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ

ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ

ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ,

ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ

ਨਾ ਕਰੇ।

ਸੰਗਤ ਵਿੱਚ ਹਾਜ਼ਰੀ ਭਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ

ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਦੀ ਸਮੁੱਚੀ ਸਿੱਖ ਸੰਗਤ ਇਤਿਹਾਸਕ ਕਾਨੂੰਨ,

ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ‘ਤੇ ਰੋਕ ਲਾਵੇਗਾ,

ਦੇ ਪਾਸ ਹੋਣ 'ਤੇ ਖੁਸ਼ੀ ਤੇ ਸੰਤੁਸ਼ਟੀ ਪ੍ਰਗਟ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਮਾਤਮਾ

ਦੇ ਸ਼ੁਕਰਾਨੇ ਲਈ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅਤੇ ਉਹ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋਣ ਲਈ ਇਥੇ ਆਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਪੰਜਾਬ ਦੇ

ਲੋਕ ਸੂਬੇ ਦੇ ਕੋਨੇ-ਕੋਨੇ ‘ਚ ਧੰਨਵਾਦੀ ਸਮਾਗਮ ਕਰਵਾ ਰਹੇ ਹਨ ਕਿਉਂਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ

ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਧਾਰਮਿਕ ਪ੍ਰੋਗਰਾਮਾਂ ਵਿੱਚ ਸ਼ਾਮਲ

ਹੋਣ ਲਈ ਰੋਜ਼ਾਨਾ ਕਈ ਸੱਦੇ ਆ ਰਹੇ ਹਨ। ਉਨ੍ਹਾਂ ਕਿਹਾ “ਸਰਬਸ਼ਕਤੀਮਾਨ ਪ੍ਰਮਾਤਮਾ

ਨੇ ਮੈਨੂੰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਜੋ ਬੇਅਦਬੀ ਲਈ ਸਖ਼ਤ

ਸਜ਼ਾ ਦੀ ਵਿਵਸਥਾ ਕਰਦਾ ਹੈ, ਲਾਗੂ ਕਰਨ ਦਾ ਮੌਕਾ ਦੇ ਕੇ ਮਨੁੱਖਤਾ ਦੀ ਸੇਵਾ ਦੀ ਵੱਡੀ ਜ਼ਿਮੇਵਾਰੀ ਸੌਂਪੀ

ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪਾਸ ਕੀਤਾ ਗਿਆ ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਹੁਣ

ਭਵਿੱਖ ਵਿੱਚ ਕੋਈ ਵੀ ਬੇਅਦਬੀ ਵਰਗਾ ਨਾ-ਮੁਆਫੀਯੋਗ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਅਤੇ ਸਤਿਕਾਰ ਨੂੰ ਕਾਇਮ

ਰੱਖਣ ਪ੍ਰਤੀ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ

ਬਣਾਈ ਜਾਵੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਸਰਕਾਰ ਸਿੱਖ ਮਰਿਆਦਾ ਅਤੇ ਲੋਕਾਂ ਦੀਆਂ

ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦ ਹੈ ਅਤੇ ਇਹ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ

ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande