ਡੀਜ਼ਲ-ਪੇਟ੍ਰੋਲ ਸੰਕਟ ਲਈ ਕੇਂਦਰ ਸਰਕਾਰ ਜ਼ਿੰਮੇਵਾਰ: ਪੰਧੇਰ
ਚੰਡੀਗੜ੍ਹ, 11 ਮਈ (ਹਿੰ.ਸ.)| ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੇ ਹਾਲੀਆ ਬਿਆਨਾਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਡੀਜ਼ਲ, ਪੈਟਰੋਲ ਅਤੇ ਖਾਦ ਦੀ ਵਰਤੋਂ ਘਟਾਉਣ ਦੀਆਂ ਗੱਲਾਂ ਦਰਅਸਲ ਸਰਕਾਰ ਦੀ ਨਾਕਾਮ ਵਿਦੇਸ਼ ਨੀਤੀ ਨੂੰ ਲੁਕਾਉਣ ਦੀ ਕੋਸ਼ਿਸ਼ ਹਨ। ਉਨ੍ਹਾਂ
ਕਿਸਾਨ ਆਗੂ ਸਰਵਣ ਸਿੰਘ ਪੰਧੇਰ


ਚੰਡੀਗੜ੍ਹ, 11 ਮਈ (ਹਿੰ.ਸ.)|

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੇ ਹਾਲੀਆ ਬਿਆਨਾਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਡੀਜ਼ਲ, ਪੈਟਰੋਲ ਅਤੇ ਖਾਦ ਦੀ ਵਰਤੋਂ ਘਟਾਉਣ ਦੀਆਂ ਗੱਲਾਂ ਦਰਅਸਲ ਸਰਕਾਰ ਦੀ ਨਾਕਾਮ ਵਿਦੇਸ਼ ਨੀਤੀ ਨੂੰ ਲੁਕਾਉਣ ਦੀ ਕੋਸ਼ਿਸ਼ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇਸ਼ ਹਿਤ ਦੇ ਨਾਮ ‘ਤੇ ਲੋਕਾਂ ਨੂੰ ਭਾਵਨਾਤਮਕ ਤੌਰ ‘ਤੇ ਪ੍ਰਭਾਵਿਤ ਕਰ ਰਹੀ ਹੈ, ਜਦਕਿ ਦੇਸ਼ ਇਸ ਵੇਲੇ ਗੰਭੀਰ ਆਰਥਿਕ ਅਤੇ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

ਪੰਧੇਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਡੀਜ਼ਲ, ਪੈਟਰੋਲ ਅਤੇ ਖਾਦ ਦੀ ਉਪਲਬਧਤਾ ਅਤੇ ਕੀਮਤਾਂ ਨੂੰ ਲੈ ਕੇ ਜੋ ਹਾਲਾਤ ਬਣੇ ਹਨ, ਉਹ ਸਰਕਾਰ ਦੀਆਂ ਗਲਤ ਨੀਤੀਆਂ ਦਾ ਨਤੀਜਾ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਰੂਸ ਤੋਂ ਸਸਤਾ ਤੇਲ ਅਤੇ ਖਾਦ ਖਰੀਦਣ ਦਾ ਵਿਕਲਪ ਮੌਜੂਦ ਹੋਣ ਦੇ ਬਾਵਜੂਦ ਸਰਕਾਰ ਨੇ ਅਮਰੀਕਾ ਦੇ ਦਬਾਅ ਹੇਠ ਹੋਰ ਰਸਤਾ ਅਪਣਾਇਆ, ਜਿਸ ਕਾਰਨ ਦੇਸ਼ ਵਿੱਚ ਮਹਿੰਗਾਈ ਅਤੇ ਸੰਕਟ ਵਧਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ‘ਤੇ ਇਸ ਦਾ ਸਿੱਧਾ ਅਸਰ ਪੈ ਰਿਹਾ ਹੈ। ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਖੇਤੀ ਦੀ ਲਾਗਤ ਲਗਾਤਾਰ ਵੱਧ ਰਹੀ ਹੈ, ਜਦਕਿ ਖਾਦ ਦੀ ਕਮੀ ਅਤੇ ਮਹਿੰਗਾਈ ਕਾਰਨ ਕਿਸਾਨ ਪਹਿਲਾਂ ਹੀ ਪਰੇਸ਼ਾਨ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਲੋਕਾਂ ਨੂੰ ਹਕੀਕਤੀ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਦੇਸ਼ਭਗਤੀ ਅਤੇ ਤਿਆਗ ਦੇ ਨਾਮ ‘ਤੇ ਸੰਦੇਸ਼ ਦੇ ਰਹੀ ਹੈ।

ਪੰਧੇਰ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਪਹਿਲਾਂ “ਜੈ ਜਵਾਨ, ਜੈ ਕਿਸਾਨ” ਦੇ ਨਾਅਰੇ ਨਾਲ ਕਿਸਾਨਾਂ ਨੂੰ ਵੱਧ ਉਤਪਾਦਨ ਲਈ ਖਾਦ ਅਤੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾਂਦਾ ਸੀ। ਉਸ ਸਮੇਂ ਖੇਤੀ ਉਤਪਾਦਨ ਵਧਾਉਣ ਨੂੰ ਤਰਜੀਹ ਦਿੱਤੀ ਜਾਂਦੀ ਸੀ, ਪਰ ਹੁਣ ਸਰਕਾਰ ਖੁਦ ਹੀ ਉਨ੍ਹਾਂ ਚੀਜ਼ਾਂ ਦੀ ਵਰਤੋਂ ਘਟਾਉਣ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀਆਂ ਵਿੱਚ ਵੱਡਾ ਵਿਰੋਧਾਭਾਸ ਦਰਸਾਉਂਦਾ ਹੈ।

ਕਿਸਾਨ ਆਗੂ ਨੇ ਆਉਣ ਵਾਲੇ ਸਮੇਂ ਨੂੰ ਲੈ ਕੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਖਾਦ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ ਅਤੇ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਇਸ ਲਈ ਮਾਨਸਿਕ ਤੌਰ ‘ਤੇ ਤਿਆਰ ਕਰ ਰਹੀ ਹੈ। ਉਨ੍ਹਾਂ ਨੇ ਕੋਵਿਡ-19 ਦੌਰਾਨ ਲਾਗੂ ਕੀਤੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਨਵੀਆਂ ਪਾਬੰਦੀਆਂ ਲਗਾਏ ਜਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande