ਪਿਹੋਵਾ ਦੇ ਅਰੁਣਾਏ ਵਿੱਚ “ਸੋਮਨਾਥ ਸਵਾਭਿਮਾਨ ਪਰਵ” ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 11 ਮਈ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਜ਼ਿਲ੍ਹਾ ਕੁਰੂਕਸ਼ੇਤਰ ਦੇ ਪਿਹੋਵਾ ਅਧੀਨ ਪੈਂਦੇ ਅਰੁਣਾਏ ਸਥਿਤ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ
ਮੰਦਰ ’ਚ ਹਾਜ਼ਰੀ ਭਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।


ਚੰਡੀਗੜ੍ਹ, 11 ਮਈ (ਹਿੰ.ਸ.)|

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਜ਼ਿਲ੍ਹਾ ਕੁਰੂਕਸ਼ੇਤਰ ਦੇ ਪਿਹੋਵਾ ਅਧੀਨ ਪੈਂਦੇ ਅਰੁਣਾਏ ਸਥਿਤ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਮੰਦਰ ਦੇ ਗਰਭਗ੍ਰਹਿ ਵਿੱਚ ਵਿਧੀ-ਵਿਧਾਨ ਨਾਲ ਪੂਜਾ ਅਰਚਨਾ ਕਰਕੇ ਸੂਬੇ ਦੀ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਸਮਾਗਮ ਦੌਰਾਨ 101 ਔਰਤਾਂ ਵੱਲੋਂ ਕੱਢੀ ਗਈ ਸ਼ਾਨਦਾਰ ਕਲਸ਼ ਯਾਤਰਾ ਨੇ ਧਾਰਮਿਕ ਮਾਹੌਲ ਨੂੰ ਹੋਰ ਵੀ ਭਾਵੁਕ ਅਤੇ ਆਧਿਆਤਮਿਕ ਬਣਾ ਦਿੱਤਾ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਇਸ ਯਾਤਰਾ ਵਿੱਚ ਹਿੱਸਾ ਲਿਆ ਅਤੇ ਪੂਰੇ ਇਲਾਕੇ ਵਿੱਚ ਭਗਤੀ ਦਾ ਮਾਹੌਲ ਬਣਿਆ ਰਿਹਾ। ਮੁੱਖ ਮੰਤਰੀ ਨੇ ਇਸ ਮੌਕੇ 48 ਕੋਸ ਤੀਰਥ ਖੇਤਰਾਂ ਤੋਂ ਆਏ ਸੰਤ-ਮਹਾਤਮਾਵਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਮਾਜਿਕ ਏਕਤਾ ਅਤੇ ਭਾਰਤੀ ਪਰੰਪਰਾਵਾਂ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਸੇ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਕੰਪਲੈਕਸ ਵਿੱਚ ਅਰੁਣਾਏ ਲੰਗਰ ਹਾਲ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਲਗਾਈ ਗਈ “ਸੋਮਨਾਥ ਸਵਾਭਿਮਾਨ ਪਰਵ” ਵਿਸ਼ੇ ‘ਤੇ ਪ੍ਰਦਰਸ਼ਨੀ ਦਾ ਵੀ ਨਿਰੀਖਣ ਕੀਤਾ। ਪ੍ਰਦਰਸ਼ਨੀ ਵਿੱਚ ਸੋਮਨਾਥ ਮੰਦਰ ਦੇ ਇਤਿਹਾਸ, ਸੱਭਿਆਚਾਰਕ ਵਿਰਾਸਤ ਅਤੇ ਆਸਥਾ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਦਰਸਾਈਆਂ ਗਈਆਂ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਵਿੱਤਰ ਤੀਰਥ ਸਥਾਨ ਜੋਤੀਸਰ ਵਿਖੇ ਵੀ ਪੂਜਾ ਅਰਚਨਾ ਕੀਤੀ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਸਮਾਗਮ ਵਿੱਚ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਜੀ ਮਹਾਰਾਜ, ਮਹੰਤ ਰਵਿੰਦਰ ਪੁਰੀ ਜੀ ਮਹਾਰਾਜ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਅਤੇ ਕਈ ਧਾਰਮਿਕ ਤੇ ਰਾਜਨੀਤਿਕ ਸ਼ਖਸੀਅਤਾਂ ਮੌਜੂਦ ਸਨ। ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਸਮਾਗਮ ਵਿੱਚ ਸ਼ਾਮਲ ਹੋਏ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande