
ਫਾਜ਼ਿਲਕਾ, 11 ਮਈ (ਹਿੰ.ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਸਰਕਾਰ ਦੀਆਂ ਸਕੀਮਾਂ ਤੇ ਯੌਜਨਾਵਾਂ ਦਾ ਲਾਹਾ ਪੁੱਜਦਾ ਕਰਨ ਲਈ ਸਰਕਾਰ ਘਰਾਂ ਤੱਕ ਪਹੁੰਚ ਕੇ ਲੋਕਾਂ ਨੂੰ ਲਾਭ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਵਾਰਡ ਨੰ 13 ਦੀ ਰਾਇਲ ਸਿਟੀ ਕਲੋਨੀ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕੀਤਾ।
ਵਿਧਾਇਕ ਸਵਨਾ ਨੇ ਕਿਹਾ ਕਿ ਸੱਤਾ ਵਿਚ ਆਉਣ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਕਾਰਜ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੁੰ ਖੱਜਲ-ਖੁਆਰੀ ਰਹਿਤ ਸਰਕਾਰੀ ਯੋਜਨਾਵਾਂ ਦਾ ਲਾਭ ਘਰ-ਘਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਜਨ ਸੁਣਵਾਈ ਕੀਤੀ, ਜਨ ਸੁਣਵਾਈ ਕਰਨ ਦਾ ਮਕਸਦ ਲੋਕਾਂ ਨਾਲ ਜਿੱਥੇ ਆਪਸੀ ਸਾਂਝ ਨੂੰ ਮਜਬੂਤ ਕਰਨਾ ਉਥੇ ਲੋਕਾਂ ਨਾਲ ਨੇੜਤਾ ਨੂੰ ਵਧਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀਆਂ ਨੂੰ ਨਾਲ ਲੈ ਕੇ ਵਾਰਡਾਂ ਵਿਚ ਪਹੁੰਚ ਰਹੇ ਹਨ ਤਾਂ ਜੋ ਸਬੰਧਿਤ ਅਧਿਕਾਰੀਆਂ ਦੀ ਹਾਜ਼ਰੀ ਵਿਚ ਲੋਕਾਂ ਦੀਆਂ ਸਮੱਸਿਆਵਾਂ ਪੇਸ਼ ਹੋਣ। ਉਨ੍ਹਾਂ ਕਿਹਾ ਕਿ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ