ਵਿਧਾਇਕ ਕੁਲਵੰਤ ਸਿੰਘ ਨੇ ਤੀਰਥ ਯਾਤਰਾ ਯੋਜਨਾ ਤਹਿਤ ਹਰੀ ਝੰਡੀ ਦਿਖਾ ਬੱਸਾਂ ਨੂੰ ਕੀਤਾ ਰਵਾਨਾ
ਮੋਹਾਲੀ , 11 ਮਈ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ, ਵਿਧਾਨ ਸਭਾ ਹਲਕਾ ਮੋਹਾਲੀ ਅਧੀਨ ਪੈਂਦੇ ਪਿੰਡ ਬੱਲੋਮਾਜਰਾ ਅਤੇ ਜੁਝਾਰ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਇਹਨਾਂ ਬੱਸਾਂ ਨੂੰ ਵਿਧਾਇਕ ਕੁਲਵੰਤ ਸ
ਬੱਸ ਰਵਾਨਾ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।


ਮੋਹਾਲੀ , 11 ਮਈ (ਹਿੰ.ਸ.)| ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ, ਵਿਧਾਨ ਸਭਾ ਹਲਕਾ ਮੋਹਾਲੀ ਅਧੀਨ ਪੈਂਦੇ ਪਿੰਡ ਬੱਲੋਮਾਜਰਾ ਅਤੇ ਜੁਝਾਰ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਇਹਨਾਂ ਬੱਸਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਧੰਨਵਾਦ ਕਰਦੇ ਹਨ, ਕਿਉਂਕਿ ਇਸ ਯੋਜਨਾ ਨੂੰ ਲੈ ਕੇ ਪੰਜਾਬ ਭਰ ਦੇ ਸੀਨੀਅਰ ਸਿਟੀਜਨ ਦੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਤੇ ਹਲਕਾ ਕੋਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਫੂਲਰਾਜ ਸਿੰਘ ਤੋਂ ਇਲਾਵਾ ਗੁਰਜਿੰਦਰ ਸਿੰਘ ਬੱਲੋਮਜਾਰਾ ਸਰਪੰਚ, ਜਦਕਿ ਪਿੰਡ ਜੁਝਾਰ ਨਗਰ ਵਿਖੇ ਸਰਪੰਚ ਇਕਬਾਲ ਸਿੰਘ ਮੌਜੂਦ ਰਹੇ, ਪਿੰਡ ਬੱਲੋਮਾਜਰਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਦਾ ਉਚੇਚੇ ਤੌਰ ’ਤੇ ਪਿੰਡ ਦੇ ਸਰਪੰਚ ਗੁਰਜਿੰਦਰ ਸਿੰਘ ਨੇ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਅੱਜ ਵੱਲੋਂ ਬਲੋਮਾਜਰਾ ਤੋਂ ਸ਼ਰਧਾਲੂਆਂ ਦਾ ਜੱਥਾ ਬੱਸ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ ਹੈ, ਜਦਕਿ ਪਿੰਡ ਜੂਝਾਰ ਨਗਰ ਤੋਂ ਬੱਸ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਪਿੰਡ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਵੇਲੇ ਤੋਂ ਹੀ ਉਹਨਾਂ ਕੋਲ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਦੇ ਲਈ ਰਜਿਸਟਰੇਸ਼ਨ ਕਰਵਾ ਦਿੱਤੀ ਸੀ, ਪ੍ਰੰਤੂ ਇਸ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਉਤਸ਼ਾਹ ਵੇਖਿਆ ਹੀ ਬਣਦਾ ਹੈ, ਉਹ ਇੱਕ ਦੂਸਰੇ ਤੋਂ ਅਗਾਹ ਹੋ ਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਆਪਣੀ ਰਜਿਸਟਰੇਸ਼ਨ ਕਰਵਾ ਰਹੇ ਹਨ, ਤਾਂ ਕਿ ਉਹ ਇਸ ਯਾਤਰਾ ਤੇ ਜਾਣ ਤੋਂ ਵਾਂਝੇ ਨਾ ਰਹਿ ਜਾਣ, ਇਕਬਾਲ ਸਿੰਘ ਸਰਪੰਚ ਨੇ ਕਿਹਾ ਕਿ ਪਿੰਡ ਦੀਆਂ ਹੋਰਨਾਂ ਮੰਗਾਂ ਦੇ ਬਾਰੇ ਵਿੱਚ ਵਿਧਾਇਕ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ, ਉਹਨਾਂ ਨੂੰ ਉਹ ਸਮਾਂ ਰਹਿੰਦਿਆਂ ਪੂਰਾ ਕਰਵਾ ਦਿੰਦੇ ਹਨ। ਇਸ ਮੌਕੇ ’ਤੇ ਕੁਲਦੀਪ ਸਿੰਘ ਸਮਾਣਾ, ਅਮਰਜੀਤ ਸਿੰਘ, ਗੁਰਜਿੰਦਰ ਸਿੰਘ ਸਰਪੰਚ ਬੱਲੋ ਮਾਜਰਾ, ਭਾਗ ਸਿੰਘ ਪੰਚ, ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਤੋਂ ਇਲਾਵਾ ਇਲਾਕੇ ਦੇ ਮੋਹਤਰਮ ਵਿਅਕਤੀ ਵੀ ਹਾਜ਼ਰ ਰਹੇ,

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande