ਬਟਾਲਾ ਸ਼ਹਿਰ ਵਿੱਚ ਵਿੱਚ ਚਹੁਪੱਖੀ ਵਿਕਾਸ ਕਾਰਜ ਜਾਰੀ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 11 ਮਈ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 49, ਸ਼ੁਕਰਪੁਰਾ ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 49, ਸ਼ੁਕਰਪੁਰਾ ਵਿਖੇ ਗਲੀ ਦਾ ਉਦਘਾਟਨ ਕੀਤਾ


ਬਟਾਲਾ, 11 ਮਈ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 49, ਸ਼ੁਕਰਪੁਰਾ ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਵਿਕਾਸ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਮਹਿਜ਼ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਗੱਲਬਾਤ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਾਰੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਤਹਿਤ ਔਰਤਾਂ ਨੂੰ 1000 ਰੁਪਏ, ਐੱਸ ਸੀ ਭਾਈਚਾਰੇ ਨਾਲ ਸਬੰਧਤ ਔਰਤਾਂ ਨੂੰ 1500 ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਬਟਾਲੇ ਦੀ ਗੱਲ ਕਰਦਿਆਂ ਦੱਸਿਆ ਕਿ ਬਟਾਲਾ ਹਲਕਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾਇਆ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਅੰਦਰ ਵੀ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande