ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਨਗਰ ਨਿਗਮ ਕਰਮਚਾਰੀ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ, 11 ਮਈ (ਹਿੰ.ਸ.)| ਚੰਡੀਗੜ੍ਹ ਦੇ ਮਨੀਮਾਜਰਾ ਇਲਾਕੇ ਵਿੱਚ ਨਗਰ ਨਿਗਮ ਦੇ ਇੱਕ ਟਿਊਬਵੈੱਲ ਆਪਰੇਟਰ ਵੱਲੋਂ ਖੁਦਕੁਸ਼ੀ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕੰਟਰੋਲ ਰੂਮ ਦੀ ਟੀਮ ਮੌਕੇ ‘ਤੇ ਪਹੁੰਚੀ। ਇਸ ਤੋਂ ਬਾਅਦ ਡੀਐਸਪੀ, ਥਾਣਾ ਮੁਖੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ ਦੀ ਜਾਂਚ
ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਨਗਰ ਨਿਗਮ ਕਰਮਚਾਰੀ ਨੇ ਕੀਤੀ ਖੁਦਕੁਸ਼ੀ


ਚੰਡੀਗੜ੍ਹ, 11 ਮਈ (ਹਿੰ.ਸ.)| ਚੰਡੀਗੜ੍ਹ ਦੇ ਮਨੀਮਾਜਰਾ ਇਲਾਕੇ ਵਿੱਚ ਨਗਰ ਨਿਗਮ ਦੇ ਇੱਕ ਟਿਊਬਵੈੱਲ ਆਪਰੇਟਰ ਵੱਲੋਂ ਖੁਦਕੁਸ਼ੀ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕੰਟਰੋਲ ਰੂਮ ਦੀ ਟੀਮ ਮੌਕੇ ‘ਤੇ ਪਹੁੰਚੀ। ਇਸ ਤੋਂ ਬਾਅਦ ਡੀਐਸਪੀ, ਥਾਣਾ ਮੁਖੀ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ ਦੀ ਜਾਂਚ ਕੀਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਪੰਕਜ ਵਜੋਂ ਹੋਈ ਹੈ, ਜੋ ਨਗਰ ਨਿਗਮ ਵਿੱਚ ਟਿਊਬਵੈੱਲ ਆਪਰੇਟਰ ਦੇ ਤੌਰ ‘ਤੇ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਕਰੀਬ 8 ਵਜੇ ਪੰਕਜ ਘਰ ਵਿੱਚ ਮੌਜੂਦ ਸੀ। ਪਰਿਵਾਰਕ ਮੈਂਬਰਾਂ ਨੂੰ ਲੱਗਾ ਕਿ ਉਹ ਆਪਣੇ ਕਮਰੇ ਵਿੱਚ ਆਰਾਮ ਕਰਨ ਜਾਂ ਕਿਸੇ ਨਿੱਜੀ ਕੰਮ ਲਈ ਗਿਆ ਹੈ। ਕਰੀਬ 8:30 ਵਜੇ ਉਹ ਆਪਣੇ ਕਮਰੇ ਵਿੱਚ ਗਿਆ ਅਤੇ ਅੰਦਰੋਂ ਕੁੰਡੀ ਲਗਾ ਲਈ।

ਸ਼ੁਰੂਆਤ ਵਿੱਚ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਇਆ, ਕਿਉਂਕਿ ਪੰਕਜ ਅਕਸਰ ਕੁਝ ਸਮਾਂ ਇਕੱਲੇ ਕਮਰੇ ਵਿੱਚ ਬਿਤਾਉਂਦਾ ਸੀ। ਪਰ ਕਾਫੀ ਦੇਰ ਤੱਕ ਜਦੋਂ ਉਹ ਕਮਰੇ ਤੋਂ ਬਾਹਰ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੂੰ ਚਿੰਤਾ ਹੋਈ। ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਅਤੇ ਪੰਕਜ ਨੂੰ ਆਵਾਜ਼ਾਂ ਮਾਰੀਆਂ, ਪਰ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਦਰਵਾਜ਼ਾ ਅੰਦਰੋਂ ਬੰਦ ਸੀ। ਹਾਲਾਤ ਨੂੰ ਦੇਖਦਿਆਂ ਉਨ੍ਹਾਂ ਨੇ ਨੇੜਲੇ ਲੋਕਾਂ ਨੂੰ ਬੁਲਾਇਆ ਅਤੇ ਦਰਵਾਜ਼ਾ ਤੋੜਿਆ ਗਿਆ। ਜਿਵੇਂ ਹੀ ਪਰਿਵਾਰਕ ਮੈਂਬਰ ਕਮਰੇ ਅੰਦਰ ਪਹੁੰਚੇ ਤਾਂ ਉਹ ਦ੍ਰਿਸ਼ ਦੇਖ ਕੇ ਹੈਰਾਨ ਰਹਿ ਗਏ। ਪੰਕਜ ਚੁੰਨੀ ਦੇ ਸਹਾਰੇ ਪੱਖੇ ਨਾਲ ਫਾਹਾ ਲਗਾ ਕੇ ਲਟਕ ਰਿਹਾ ਸੀ।

ਘਟਨਾ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਹੇਠਾਂ ਉਤਾਰ ਕੇ ਸੈਕਟਰ-16 ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਬਾਅਦ ਵਿੱਚ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ। ਪੁਲਿਸ ਜਾਂਚ ਦੌਰਾਨ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਇਸ ਤੋਂ ਬਾਅਦ ਸੀਐਫਐਸਐਲ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ, ਜਿਸ ਨੇ ਕਮਰੇ ਅਤੇ ਹੋਰ ਸਬੂਤਾਂ ਦੀ ਜਾਂਚ ਕੀਤੀ। ਪੁਲਿਸ ਨੇ ਮ੍ਰਿਤਕ ਦਾ ਮੋਬਾਈਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਸ਼ੁਭਮ ਸ਼ਰਮਾ ਨਗਰ ਨਿਗਮ ਦੇ ਪਬਲਿਕ ਹੈਲਥ ਵਿਭਾਗ ਵਿੱਚ ਸੁਪਰਵਾਈਜ਼ਰ ਦੇ ਅਹੁਦੇ ‘ਤੇ ਤਾਇਨਾਤ ਹਨ। ਪਰਿਵਾਰ ਮਨੀਮਾਜਰਾ ਇਲਾਕੇ ਵਿੱਚ ਰਹਿੰਦਾ ਹੈ ਅਤੇ ਇਲਾਕੇ ਵਿੱਚ ਇੱਕ ਸਾਦੇ ਅਤੇ ਮਿਲਣਸਾਰ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ। ਘਟਨਾ ਦੀ ਖਬਰ ਮਿਲਦੇ ਹੀ ਆਸ-ਪਾਸ ਦੇ ਲੋਕ ਘਰ ਦੇ ਬਾਹਰ ਇਕੱਠੇ ਹੋ ਗਏ।

ਪੁਲਿਸ ਸੂਤਰਾਂ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਪ੍ਰੇਮ ਪ੍ਰਸੰਗ ਦਾ ਐਂਗਲ ਵੀ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਕਜ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ। ਹਾਲਾਂਕਿ ਅਜੇ ਤੱਕ ਤਣਾਅ ਦੇ ਸਹੀ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ। ਪੁਲਿਸ ਵੱਲੋਂ ਮ੍ਰਿਤਕ ਦੇ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਨਾਲ ਹੀ ਮੋਬਾਈਲ ਕਾਲ ਡੀਟੇਲ, ਚੈਟ ਅਤੇ ਸੋਸ਼ਲ ਮੀਡੀਆ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande