ਪੰਜਾਬ ਸਰਕਾਰ ਨੇ ਸੰਜੀਵ ਅਰੋੜਾ ਨੂੰ ਮੰਤਰੀ ਅਹੁਦੇ ਤੋਂ ਹਟਾਇਆ, ਵਿਭਾਗ ਦੂਸਰੇ ਮੰਤਰੀਆਂ ਨੂੰ ਵੰਡੇ
ਚੰਡੀਗੜ੍ਹ, 11 ਮਈ (ਹਿੰ.ਸ.)| ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਫੈਸਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਲਿਆ ਗਿਆ। ਸੋਮਵਾਰ ਸ਼ਾਮ ਨੂੰ ਸਰਕਾਰ ਨੇ ਉਨ੍ਹਾਂ ਦੇ ਸਾਰੇ ਵਿਭਾਗ ਵਾਪਸ ਲੈ ਕੇ ਹੋਰ ਮੰਤਰੀਆਂ ਵਿ
ਪੰਜਾਬ ਸਰਕਾਰ ਨੇ ਸੰਜੀਵ ਅਰੋੜਾ ਨੂੰ ਮੰਤਰੀ ਅਹੁਦੇ ਤੋਂ ਹਟਾਇਆ, ਵਿਭਾਗ ਦੂਸਰੇ ਮੰਤਰੀਆਂ ਨੂੰ ਵੰਡੇ


ਚੰਡੀਗੜ੍ਹ, 11 ਮਈ (ਹਿੰ.ਸ.)| ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਫੈਸਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਲਿਆ ਗਿਆ। ਸੋਮਵਾਰ ਸ਼ਾਮ ਨੂੰ ਸਰਕਾਰ ਨੇ ਉਨ੍ਹਾਂ ਦੇ ਸਾਰੇ ਵਿਭਾਗ ਵਾਪਸ ਲੈ ਕੇ ਹੋਰ ਮੰਤਰੀਆਂ ਵਿੱਚ ਵੰਡ ਦਿੱਤੇ ਹਨ।

ਜਾਣਕਾਰੀ ਮੁਤਾਬਕ 10 ਮਈ ਨੂੰ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਰਾਜਪਾਲ ਨੂੰ ਪੱਤਰ ਭੇਜਿਆ ਸੀ। ਰਾਜਪਾਲ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਸੋਮਵਾਰ ਨੂੰ ਅਰੋੜਾ ਤੋਂ ਵਿਭਾਗ ਵਾਪਸ ਲੈ ਲਏ ਗਏ।

ਨਵੇਂ ਫੈਸਲੇ ਅਨੁਸਾਰ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਉਦਯੋਗ ਵਿਭਾਗ ਸੌਂਪਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤਾ ਗਿਆ ਹੈ, ਜਦਕਿ ਤਰੁਣਪ੍ਰੀਤ ਸਿੰਘ ਸੌਂਦ ਨੂੰ ਊਰਜਾ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਨਿਵੇਸ਼ ਪ੍ਰੋਮੋਸ਼ਨ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਰੱਖ ਲਿਆ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਡੇਢ ਮਹੀਨੇ ਵਿੱਚ ਇਹ ਦੂਜੀ ਵਾਰ ਹੈ ਜਦੋਂ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ 20 ਮਾਰਚ ਨੂੰ ਡੀ.ਐਮ ਦੇ ਆਤਮ ਹੱਤਿਆ ਮਾਮਲੇ ’ਚ ਲਾਲਜੀਤ ਸਿੰਘ ਭੁੱਲਰ ਦਾ ਨਾਮ ਆਉਣ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਹਨਾਂ ਦਾ ਵਿਭਾਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪਿਆ ਦਿੱਤਾ ਗਿਆ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande