ਜਲੰਧਰ ਵਿੱਚ ਕਾਰ ਅੰਦਰ ਨੌਜਵਾਨ ਲੜਕੀ ਨਾਲ ਗੈਂਗਰੇਪ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 11 ਮਈ (ਹਿੰ.ਸ.)| ਜਲੰਧਰ ਵਿੱਚ ਇੱਕ ਨੌਜਵਾਨ ਲੜਕੀ ਨਾਲ ਕਾਰ ਵਿੱਚ ਗੈਂਗਰੇਪ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨੰਬਰ-8 ਦੀ ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਇੰਦਵਾਲ ਸ
ਜਲੰਧਰ ਵਿੱਚ ਕਾਰ ਅੰਦਰ ਨੌਜਵਾਨ ਲੜਕੀ ਨਾਲ ਗੈਂਗਰੇਪ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ


ਜਲੰਧਰ, 11 ਮਈ (ਹਿੰ.ਸ.)|

ਜਲੰਧਰ ਵਿੱਚ ਇੱਕ ਨੌਜਵਾਨ ਲੜਕੀ ਨਾਲ ਕਾਰ ਵਿੱਚ ਗੈਂਗਰੇਪ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਨੰਬਰ-8 ਦੀ ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਕਰ ਲਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਜੱਗਾ, ਬਲਦੇਵ ਨਗਰ ਦੇ ਕਰਨ ਮਹਿਰਾ ਅਤੇ ਉਪਕਾਰ ਨਗਰ ਦੇ ਅਰਜੁਨ ਵਜੋਂ ਹੋਈ ਹੈ।

ਥਾਣਾ ਮੁਖੀ ਸਾਹਿਲ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਪ੍ਰੈਲ ਨੂੰ ਸਿਵਲ ਹਸਪਤਾਲ ਤੋਂ ਪੁਲਿਸ ਨੂੰ ਇੱਕ ਲੜਕੀ ਨਾਲ ਜਬਰ ਜਨਾਹ ਹੋਣ ਸਬੰਧੀ ਸੂਚਨਾ ਮਿਲੀ ਸੀ। ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਸਿਵਲ ਹਸਪਤਾਲ ਪਹੁੰਚੀ ਅਤੇ ਪੀੜ੍ਹਤਾ ਦੇ ਬਿਆਨ ਦਰਜ ਕੀਤੇ ਗਏ। ਪੀੜ੍ਹਤਾ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਕੁਝ ਨੌਜਵਾਨ ਉਸ ਨੂੰ ਜਬਰਦਸਤੀ ਕਾਰ ਵਿੱਚ ਬਿਠਾ ਕੇ ਲੈ ਗਏ ਅਤੇ ਉਸ ਨਾਲ ਵਾਰੀ-ਵਾਰੀ ਜਬਰ ਜਨਾਹ ਕੀਤਾ। ਉਸ ਨੇ ਜੱਗਾ ਨਾਮ ਦੇ ਇਕ ਨੌਜਵਾਨ ਸਮੇਤ 5 ਤੋਂ 6 ਲੋਕਾਂ ‘ਤੇ ਗੰਭੀਰ ਦੋਸ਼ ਲਗਾਏ ਸਨ। ਪੀੜ੍ਹਤਾ ਮੁਤਾਬਕ ਜਗਜੀਤ ਆਪਣੇ ਸਾਥੀਆਂ ਨਾਲ ਮਿਲ ਕੇ ਉਸ ਨੂੰ ਜਬਰਦਸਤੀ ਕਾਰ ਵਿੱਚ ਲੈ ਗਿਆ, ਜਿੱਥੇ ਕਾਰ ਵਿੱਚ ਮੌਜੂਦ ਸਾਰੇ ਮੁਲਜ਼ਮਾਂ ਨੇ ਉਸ ਨਾਲ ਗੈਂਗਰੇਪ ਕੀਤਾ।

ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਜੱਗਾ ਦਾ ਅਸਲੀ ਨਾਮ ਜਗਜੀਤ ਸਿੰਘ ਹੈ ਅਤੇ ਉਹ ਗੋਇੰਦਵਾਲ ਸਾਹਿਬ ਦਾ ਰਹਿਣ ਵਾਲਾ ਹੈ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਪਹਿਲਾਂ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਕਰਨ ਮਹਿਰਾ ਅਤੇ ਅਰਜੁਨ ਨੂੰ ਵੀ ਕਾਬੂ ਕਰ ਲਿਆ।

ਪੁਲਿਸ ਅਨੁਸਾਰ ਇਹ ਦੋਵੇਂ ਮੁਲਜ਼ਮ ਵੀ ਜਗਜੀਤ ਨਾਲ ਮਿਲ ਕੇ ਇਸ ਵਾਰਦਾਤ ਵਿੱਚ ਸ਼ਾਮਲ ਸਨ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande