ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਨੇ ਬਦਲਿਆ ਰੁਖ, ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 11 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਰੁਖ ਬਦਲ ਲਿਆ ਹੈ। ਸਵੇਰੇ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ (11 ਮਈ) ਧੂੜ ਭਰੀ ਹਨ੍ਹੇਰੀ-ਤੂਫ਼ਾਨ, ਬਿਜਲੀ ਕੜਕਣ ਅਤੇ ਤੇਜ਼ ਹਵਾਵਾਂ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ
ਚੰਡੀਗੜ੍ਹ ਮੋਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 11 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਰੁਖ ਬਦਲ ਲਿਆ ਹੈ। ਸਵੇਰੇ ਤੋਂ ਹੀ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ (11 ਮਈ) ਧੂੜ ਭਰੀ ਹਨ੍ਹੇਰੀ-ਤੂਫ਼ਾਨ, ਬਿਜਲੀ ਕੜਕਣ ਅਤੇ ਤੇਜ਼ ਹਵਾਵਾਂ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ, ਅਤੇ 14 ਮਈ ਤੱਕ ਇਸੇ ਤਰ੍ਹਾਂ ਦਾ ਮੌਸਮ ਬਣਿਆ ਰਹਿਣ ਦੀ ਉਮੀਦ ਹੈ।

ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਅਜੇ ਵੀ ਆਮ ਤਾਪਮਾਨ ਨਾਲੋਂ 2.8 ਡਿਗਰੀ ਘੱਟ ਹੈ।

ਫਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਗੜਗੜਾਹਟ, ਬਿਜਲੀ ਕੜਕਣ ਅਤੇ 50 ਤੋਂ 60 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ 40 ਤੋਂ 50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਕਈ ਦਿਨਾਂ ਬਾਅਦ ਰਾਜ ਵਿੱਚ ਤਾਪਮਾਨ ਮੁੜ 40 ਡਿਗਰੀ ਪਾਰ ਕਰ ਗਿਆ ਹੈ। ਬਠਿੰਡਾ ਵਿੱਚ 40.9 ਡਿਗਰੀ ਅਤੇ ਫਾਜ਼ਿਲਕਾ ਵਿੱਚ 39.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਹੋਰ ਸ਼ਹਿਰਾਂ ਵਿੱਚ ਵੀ ਤਾਪਮਾਨ 34 ਤੋਂ 36 ਡਿਗਰੀ ਦਰਮਿਆਨ ਰਿਹਾ।

ਮੌਸਮ ਵਿਗਿਆਨੀਆਂ ਅਨੁਸਾਰ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜੋ ਪਹਾੜੀ ਇਲਾਕਿਆਂ ਵਿੱਚ ਪਹੁੰਚ ਚੁੱਕਾ ਹੈ। ਇਸ ਦੇ ਪ੍ਰਭਾਵ ਨਾਲ ਪੰਜਾਬ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। 11 ਮਈ ਦੀ ਰਾਤ ਜਾਂ 12 ਮਈ ਦੀ ਸਵੇਰ ਤੱਕ ਮੀਂਹ ਦੀ ਸੰਭਾਵਨਾ ਹੈ।

ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਮੁਤਾਬਕ 14 ਮਈ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿ ਸਕਦੀ ਹੈ। ਇਸ ਤੋਂ ਬਾਅਦ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਅਗਲੇ 3-4 ਦਿਨਾਂ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande