ਕਣਕ ਦੀ ਨਾੜ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ : ਸੰਜੀਵ ਸ਼ਰਮਾ
ਖਡੂਰ ਸਾਹਿਬ, 11 ਮਈ (ਹਿੰ.ਸ.)। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਖਡੂਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਸੰਜੀਵ ਸ਼ਰਮਾ ਵੱਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ। ਟੀਮ ਵਿੱਚ ਖਡੂਰ ਸਾਹਿਬ ਖੇਤੀਬਾੜੀ ਵਿਭਾਗ
ਐੱਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ


ਖਡੂਰ ਸਾਹਿਬ, 11 ਮਈ (ਹਿੰ.ਸ.)। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਖਡੂਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਸੰਜੀਵ ਸ਼ਰਮਾ ਵੱਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ। ਟੀਮ ਵਿੱਚ ਖਡੂਰ ਸਾਹਿਬ ਖੇਤੀਬਾੜੀ ਵਿਭਾਗ ਦੇ ਕਲੱਸਟਰ ਅਫਸਰ ਡਾ. ਯਾਦਵਿੰਦਰ ਸਿੰਘ ਉਨ੍ਹਾਂ ਨਾਲ ਮੌਜੂਦ ਸਨ।

ਐੱਸ.ਡੀ.ਐੱਮ. ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹ ਆਪਣੇ ਖੇਤਾਂ ਵਿਚਲਾ ਕਣਕ ਦਾ ਨਾੜ ਨਾ ਸਾੜਨ ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਪੈਦਾਵਾਰ ਵਧੇ ਅਤੇ ਖਾਦਾਂ ਦਾ ਖ਼ਰਚਾ ਘਟੇ। ਨਾੜ ਸਾੜ ਕੇ ਜਿੱਥੇ ਕਿਸਾਨ ਆਪਣੀ ਜ਼ਮੀਨ ਦੀ ਸਿਹਤ ਵਿਗਾੜ ਰਹੇ ਹਨ, ਉਥੇ ਨਾਲ ਹੀ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਹੇ ਹਨ। ਇਨ੍ਹਾਂ ਦਿਨਾਂ ਵਿੱਚ ਤੇਜ਼ ਹਵਾਂਵਾਂ ਚੱਲਣ ਕਾਰਨ ਇਹ ਅੱਗ ਬੇਕਾਬੂ ਹੋ ਕੇ ਜਾਨੀ ਮਾਲੀ ਨੁਕਸਾਨ ਵੀ ਕਰ ਸਕਦੀ ਹੈ। ਇਸ ਦੇ ਨਾਲ ਹੀ ਖੇਤਾਂ ਵਿਚਲੇ ਅਤੇ ਸੜਕਾਂ ਕੰਢੇ ਲੱਗੇ ਰੁੱਖ ਬੂਟੇ ਅਤੇ ਕਈ ਤਰ੍ਹਾਂ ਦੇ ਜੀਵ ਜੰਤੂ, ਪੰਛੀ ਅਤੇ ਜਾਨਵਰ ਇਸ ਅੱਗ ਦੀ ਲਪੇਟ ਵਿੱਚ ਆ ਕੇ ਝੁਲਸ ਜਾਂਦੇ ਹਨ। ਪਿੰਡ ਭਰੋਵਾਲ ਦੇ ਕਿਸਾਨ ਗੁਰਮਨ ਸਿੰਘ ਨੇ ਸੜਕ ਦੇ ਦੁਆਲੇ ਨਾੜ ਨੂੰ ਅੱਗ ਲਗਾਈ ਸੀ।

ਡਾ. ਯਾਦਵਿੰਦਰ ਸਿੰਘ ਕਲੱਸਟਰ ਅਫਸਰ ਖਡੂਰ ਸਾਹਿਬ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande