
ਅੰਮ੍ਰਿਤਸਰ, 12 ਮਈ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਦੇ ਹੋਏ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ਤੇ ਸ਼ਰਾਬ, ਮੀਟ, ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ।
ਇਸ ਸਬੰਧੀ ਦਲਵਿੰਦਰਜੀਤ ਸਿੰਘ, ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਦੀ ਚਾਰਦੀਵਾਰੀ ਪਵਿੱਤਰ ਸ਼ਹਿਰ ਵਿੱਚ ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ਤੇ ਪੂਰਨ ਪਾਬੰਦੀ ਲਗਾਈ ਹੈ।
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪਰੋਕਤ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਇਹ ਹੁਕਮ 7 ਜੁਲਾਈ 2026 ਤੱਕ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ, ਅੰਮ੍ਰਿਤਸਰ ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜਿੰਮੇਵਾਰ ਹੋਣਗੇ।
ਇਹ ਹੁਕਮ 7 ਜੁਲਾਈ 2026 ਤੱਕ ਲਾਗੂ ਰਹੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH