ਸ਼ਹੀਦ ਭਗਤ ਸਿੰਘ ਨਗਰ ’ਚ ਜਨਗਣਨਾ 15 ਮਈ ਤੋਂ 13 ਜੂਨ ਤੱਕ ਹੋਵੇਗੀ : ਡਿਪਟੀ ਕਮਿਸ਼ਨਰ
ਸ਼ਹੀਦ ਭਗਤ ਸਿੰਘ ਨਗਰ, 12 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਰਦਮਸ਼ੁਮਾਰੀ-2027 ਦਾ ਪਹਿਲਾ ਪੜਾਅ 15 ਮਈ ਤੋਂ 13 ਜੂਨ 2026 ਤੱਕ ਚਲਾਇਆ ਜਾਵੇਗਾ। ਇਸ ਦੌਰਾਨ ਘਰ-ਘਰ ਜਾ ਕੇ ਗਿਣਤੀਕਾਰ ਪਰਿਵਾਰਾਂ ਦਾ ਵੇਰਵਾ ਦਰਜ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕ
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ


ਸ਼ਹੀਦ ਭਗਤ ਸਿੰਘ ਨਗਰ, 12 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਰਦਮਸ਼ੁਮਾਰੀ-2027 ਦਾ ਪਹਿਲਾ ਪੜਾਅ 15 ਮਈ ਤੋਂ 13 ਜੂਨ 2026 ਤੱਕ ਚਲਾਇਆ ਜਾਵੇਗਾ। ਇਸ ਦੌਰਾਨ ਘਰ-ਘਰ ਜਾ ਕੇ ਗਿਣਤੀਕਾਰ ਪਰਿਵਾਰਾਂ ਦਾ ਵੇਰਵਾ ਦਰਜ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਸਰਕਾਰ ਵੱਲੋਂ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਵੀ ਦਿੱਤੀ ਗਈ ਹੈ। ਲੋਕ 15 ਮਈ ਤੋਂ ਪਹਿਲਾਂ ਹੀ ਆਨਲਾਈਨ ਪੋਰਟਲ https://se.census.gov.in ’ਤੇ ਆਪਣੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ ਰਾਹੀਂ ਲਾਗਇਨ ਕਰਕੇ ਪਰਿਵਾਰਕ ਜਾਣਕਾਰੀ ਖੁਦ ਭਰ ਸਕਦੇ ਹਨ। ਸਵੈ-ਗਣਨਾ ਕਰਨ ਵਾਲੇ ਘਰਾਂ ਵਿੱਚ ਗਿਣਤੀਕਾਰ ਸਿਰਫ਼ ਤਸਦੀਕ ਲਈ ਜਾਣਗੇ, ਜਿਸ ਨਾਲ ਸਮਾਂ ਅਤੇ ਮਿਹਨਤ ਦੋਵੇਂ ਬਚਣਗੇ।

ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਦੇ ਅੰਕੜੇ ਸਰਕਾਰੀ ਨੀਤੀਆਂ, ਵਿਕਾਸ ਯੋਜਨਾਵਾਂ ਅਤੇ ਫੰਡਾਂ ਦੀ ਵੰਡ ਦਾ ਆਧਾਰ ਬਣਦੇ ਹਨ। ਇਸ ਲਈ ਹਰ ਨਾਗਰਿਕ ਵੱਲੋਂ ਸਹੀ, ਪੂਰੀ ਅਤੇ ਸਮੇਂ ਸਿਰ ਜਾਣਕਾਰੀ ਦੇਣੀ ਜ਼ਰੂਰੀ ਹੈ। ਜਾਣਕਾਰੀ ਗੁਪਤ ਰੱਖੀ ਜਾਵੇਗੀ ਅਤੇ ਇਸਦੀ ਵਰਤੋਂ ਸਿਰਫ਼ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਖਲਾਈ ਪ੍ਰਾਪਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਸ਼ਹਿਰੀ ਅਤੇ ਪੇਂਡੂ ਖੇਤਰਾਂ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ, ਪੰਚਾਇਤਾਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਮਰਦਮਸ਼ੁਮਾਰੀ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਰਕਾਰੀ ਸਟਾਫ਼ ਨੂੰ ਸਹਿਯੋਗ ਦੇਣ ਤਾਂ ਜੋ 100 ਫ਼ੀਸਦੀ ਗਣਨਾ ਯਕੀਨੀ ਬਣਾਈ ਜਾ ਸਕੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande