ਡਾ . ਬਲਬੀਰ ਸਿੰਘ ਵੱਲੋਂ ਅਰਬਨ ਅਸਟੇਟ ' ਚ 10 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
ਪਟਿਆਲਾ,12 ਮਈ (ਹਿੰ.ਸ.)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਸਟੇਟ ਫੇਜ਼-1,2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤ
ਅਰਬਨ ਅਸਟੇਟ 'ਚ 10 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਡਾ . ਬਲਬੀਰ ਸਿੰਘ


ਪਟਿਆਲਾ,12 ਮਈ (ਹਿੰ.ਸ.)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਸਟੇਟ ਫੇਜ਼-1,2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜੀਵਨ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ 5 ਸਾਲ ਦੀ ਮੈਨਟੇਨੈਂਸ ਗਰੰਟੀ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਵੱਲੋਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲੈਂਦਿਆਂ ਹੁਣ ਇਹ ਵਿਕਾਸ ਕਾਰਜ ਸ਼ੁਰੂ ਕਰਵਾਏ ਹਨ।

ਉਨ੍ਹਾਂ ਕਿਹਾ ਕਿ ਚੰਗੀਆਂ ਅਤੇ ਮਜ਼ਬੂਤ ਸੜਕਾਂ ਨਾਲ ਨਾ ਸਿਰਫ ਲੋਕਾਂ ਦੀ ਆਵਾਜਾਈ ਸੁਗਮ ਹੋਵੇਗੀ, ਸਗੋਂ ਇਲਾਕੇ ਦੀ ਸੁੰਦਰਤਾ ਅਤੇ ਰਹਿਣ ਯੋਗ ਮਾਹੌਲ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵੀ ਸੜਕਾਂ ਦੇ ਨਿਰਮਾਣ ਅਤੇ ਨਦੀ ਦੀ ਸਫਾਈ ਦੇ ਕੰਮ ਸ਼ੁਰੂ ਹੋਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਵੱਡੀ ਸੁਵਿਧਾ ਮਿਲੇਗੀ। ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਅਪਰਣਾ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande