ਮਜੀਠਾ ਵਿੱਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਬੁਲਡੋਜ਼ਰ
ਅੰਮ੍ਰਿਤਸਰ, 12 ਮਈ (ਹਿੰ.ਸ.)| ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ। ਇਹ ਕਾਰਵਾਈ ਮਜੀਠਾ ਦੇ ਖਾਸਾ ਪੱਤੀ ਇਲਾਕੇ ਵਿੱਚ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਕੀਤੀ ਗਈ। ਪ੍ਰਸ਼ਾਸਨ ਮੁਤਾਬਕ
ਮਜੀਠਾ ਵਿੱਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਬੁਲਡੋਜ਼ਰ


ਅੰਮ੍ਰਿਤਸਰ, 12 ਮਈ (ਹਿੰ.ਸ.)| ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਇਆ। ਇਹ ਕਾਰਵਾਈ ਮਜੀਠਾ ਦੇ ਖਾਸਾ ਪੱਤੀ ਇਲਾਕੇ ਵਿੱਚ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਕੀਤੀ ਗਈ। ਪ੍ਰਸ਼ਾਸਨ ਮੁਤਾਬਕ ਇਹ ਮਕਾਨ ਗੈਰ-ਕਾਨੂੰਨੀ ਤਰੀਕੇ ਨਾਲ ਬਣਾਇਆ ਗਿਆ ਸੀ। ਸੰਬੰਧਿਤ ਲੋਕਾਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਗਏ ਸਨ, ਪਰ ਨਿਰਧਾਰਿਤ ਸਮੇਂ ਦੇ ਬਾਵਜੂਦ ਉਸਾਰੀ ਨਹੀਂ ਹਟਾਈ ਗਈ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ।

ਐਸਐਸਪੀ ਦਿਹਾਤੀ ਸੁਹੇਲ ਮੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਵਾਰਡ ਨੰਬਰ 4 ਵਿੱਚ ਸਥਿਤ ਉਸ ਸੰਪਤੀ ‘ਤੇ ਕੀਤੀ ਗਈ, ਜਿੱਥੇ ਸੁਨੀਲ ਅਤੇ ਉਸ ਦਾ ਭਰਾ ਕਰਨ ਉਰਫ਼ ਕੰਨੂ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਸੁਨੀਲ ਖ਼ਿਲਾਫ਼ ਹਰਿਆਣਾ ਵਿੱਚ ਯੂਏਪੀਏ ਐਕਟ ਤਹਿਤ ਮਾਮਲਾ ਦਰਜ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਜਦਕਿ ਕਰਨ ਉਰਫ਼ ਕੰਨੂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਪੰਜ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਵਪਾਰਕ ਮਾਤਰਾ ਵਿੱਚ ਨਸ਼ਾ ਬਰਾਮਦ ਹੋਣ ਦੇ ਕੇਸ ਵੀ ਸ਼ਾਮਲ ਹਨ।

ਐਸਐਸਪੀ ਸੁਹੇਲ ਮੀਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸਿਰਫ਼ ਗੈਰ-ਕਾਨੂੰਨੀ ਉਸਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਿੱਥੇ ਵੀ ਗੈਰ-ਕਾਨੂੰਨੀ ਕਬਜ਼ੇ ਜਾਂ ਅਵੈਧ ਉਸਾਰੀਆਂ ਮਿਲਣਗੀਆਂ, ਉੱਥੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande