ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਗੰਨਾ ਕਮਿਸ਼ਨਰ
ਮੋਹਾਲੀ, 12 ਮਈ (ਹਿੰ.ਸ.)| ਗੰਨੇ ਦੀ ਫ਼ਸਲ ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ। ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਲੈਣ ਲਈ ਖਾਦਾਂ ਦੀ ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ। ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਬ
ਗੰਨਾ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ


ਮੋਹਾਲੀ, 12 ਮਈ (ਹਿੰ.ਸ.)| ਗੰਨੇ ਦੀ ਫ਼ਸਲ ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ। ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਲੈਣ ਲਈ ਖਾਦਾਂ ਦੀ ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ। ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਗੰਨਾ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਸਹੀ ਮਾਤਰਾ ਵਿਚ ਖਾਦਾਂ ਨੂੰ ਸਹੀ ਸਮੇਂ ਵਰਤਣ ਨਾਲ ਮੋਟੇ, ਲੰਬੇ ਗੰਨੇ ਪੈਦਾ ਹੋਣ ਕਾਰਨ ਵਧੇਰੇ ਖੰਡ ਦੀ ਰਿਕਵਰੀ, ਪੈਦਾਵਾਰ ਅਤੇ ਆਮਦਨ ਹੁੰਦੀ ਹੈ ।

ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਨੂੰ ਮੁੱਖ ਤੌਰ 'ਤੇ ਨਾਈਟ੍ਰੋਜਨ , ਫਾਸਫੋਰਸ ਅਤੇ ਪੋਟਾਸ਼ੀਅਮ ਖੁਰਾਕੀ ਤੱਤਾਂ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨਾਈਟ੍ਰੋਜਨ ਫ਼ਸਲ ਦੇ ਤੇਜ਼ ਵਾਧੇ, ਹਰੇ ਪੱਤਿਆਂ ਅਤੇ ਵਧੇਰੇ ਸ਼ਾਖਾਵਾਂ ਬਣਨ ਵਿੱਚ ਮਦਦ ਕਰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਧੇਰੇ ਯੂਰੀਆ ਦੀ ਵਰਤੋਂ ਤੋਂ ਬਚਣਾ ਚਾਹੀਦਾ ਹੈ। ਆਮ ਕਰਕੇ ਗੰਨਾ ਕਾਸ਼ਤਕਾਰ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਜ਼ਿਆਦਾ ਯੂਰੀਆ ਦੀ ਵਰਤੋਂ ਕਰਦੇ ਹਨ, ਜਿਸ ਨਾਲ ਫ਼ਸਲ ਉੱਪਰ ਕੀੜਿਆਂ, ਬਿਮਾਰੀਆਂ ਦਾ ਪ੍ਰਕੋਪ ਵਧਦਾ ਹੈ ਅਤੇ ਫ਼ਸਲ ਵੀ ਡਿੱਗਦੀ ਹੈ। ਇਸ ਦੇ ਨਾਲ ਹੀ ਗੰਨੇ ਦਾ ਭਾਰ ਘਟਦਾ ਹੈ ਅਤੇ ਖੰਡ ਦੀ ਰਿਕਵਰੀ ਵੀ ਘਟਦੀ ਹੈ। ਉਨ੍ਹਾਂ ਦੱਸਿਆ ਕਿ ਇਸ ਨੁਕਸਾਨ ਤੋਂ ਬਚਣ ਲਈ ਯੂਰੀਆ ਦੀ ਵਰਤੋਂ ਕਿਸ਼ਤਾਂ ਵਿੱਚ ਕਰਨੀ ਚਾਹੀਦੀ ਹੈ ਅਤੇ ਬੀਜੜ ਫ਼ਸਲ ਨੂੰ 130 ਕਿਲੋ ਅਤੇ ਮੂਢੀ ਫ਼ਸਲ ਨੂੰ 195 ਕਿਲੋ ਯੂਰੀਆ ਪ੍ਰਤੀ ਏਕੜ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਨੂੰ 2 ਬਰਾਬਰ ਕਿਸ਼ਤਾਂ ਵਿਚ ,ਪਹਿਲੀ ਗੰਨੇ ਦੇ ਜੰਮਣ ਤੋਂ ਬਾਅਦ ਪਹਿਲੇ ਪਾਣੀ ਅਤੇ ਦੂਜੀ ਕਿਸ਼ਤ ਮਈ ਜੂਨ ਵਿਚ ਛੱਟੇ ਦੀ ਬਿਜਾਏ ਡਰਿੱਲ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗੰਨੇ ਦੀ ਮੂਢੀ ਫਸਲ ਨੂੰ ਸਿਫਾਰਸ਼ ਕੀਤੀ ਯੂਰੀਆ ਦੀ ਮਾਤਰਾ ਤਿੰਨ ਬਰਾਬਰ ਕਿਸ਼ਤਾਂ ਵਿਚ, ਪਹਿਲੀ ਕਿਸ਼ਤ ਪਹਿਲੀ ਗੋਡੀ ਜਾਂ ਵਾਹੀ ਸਮੇਂ ,ਦੂਜੀ ਕਿਸ਼ਤ ਅਪ੍ਰੈਲ ਵਿਚ ਅਤੇ ਤੀਜੀ ਕਿਸ਼ਤ ਮਈ ਵਿਚ ਗੰਨੇ ਦੀਆਂ ਲਾਈਨਾਂ ਦੇ ਨਾਲ-ਨਾਲ ਪਾ ਦੇਣੀ ਚਾਹੀਦੀ ਹੈ। ਫਾਸਫੋਰਸ ਖੁਰਾਕੀ ਮਜ਼ਬੂਤ ਜੜ੍ਹਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸ਼ੁਰੂਆਤੀ ਵਿਕਾਸ ਅਤੇ ਬਿਹਤਰ ਸਥਾਪਨਾ ਵਿੱਚ ਮਦਦ ਕਰਦਾ ਹੈ।

ਜੇਕਰ ਮਿੱਟੀ ਵਿਚ ਫਾਸਫੋਰਸ ਤੱਤ ਦੀ ਕਮੀ ਹੈ ਤਾਂ 75 ਕਿਲੋ ਸਿੰਗਲ ਸੁਪਰ ਫਾਸਫੇਟ ਪ੍ਰਤੀ ਏਕੜ ਬਿਜਾਈ ਸਮੇਂ ਖਾਲੀਆਂ ਵਿਚ ਪਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੋਟਾਸ਼ੀਅਮ ਗੰਨੇ ਦੀ ਮੋਟਾਈ ਅਤੇ ਜੂਸ ਦੀ ਗੁਣਵੱਤਾ ਵਿੱਚ ਸੁਧਾਰ ਕਰਦਾ ਹੈ ਅਤੇ ਕੀੜਿਆਂ, ਬਿਮਾਰੀਆਂ ਦਾ ਖਾਤਮਾ ਕਰਨ ਵਿਚ ਮਦਦ ਕਰਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande