ਮੋਹਾਲੀ ਵਿੱਚ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਮੋਹਾਲੀ, 12 ਮਈ (ਹਿੰ.ਸ.)| ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਮੁਲਾਕਾਤ ਨੇ ਸੂਬੇ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸੂਚਨਾ ਮੁਤਾਬਕ, ਸੁਨੀਲ ਜਾਖੜ ਅੱਜ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਪਹੁੰਚੇ ਜਿੱਥੇ ਕੈਪਟਨ ਅਮਰਿ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਦੇ ਹੋਏ।


ਮੋਹਾਲੀ, 12 ਮਈ (ਹਿੰ.ਸ.)| ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਹੋਈ ਮੁਲਾਕਾਤ ਨੇ ਸੂਬੇ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸੂਚਨਾ ਮੁਤਾਬਕ, ਸੁਨੀਲ ਜਾਖੜ ਅੱਜ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਪਹੁੰਚੇ ਜਿੱਥੇ ਕੈਪਟਨ ਅਮਰਿੰਦਰ ਸਿੰਘ ਰੂਟੀਨ ਚੈੱਕਅਪ ਲਈ ਦਾਖ਼ਲ ਸਨ। ਕੈਪਟਨ ਹਾਲ ਹੀ ਵਿੱਚ ਗੋਡੇ ਦੀ ਸਰਜਰੀ ਤੋਂ ਬਾਅਦ ਇਲਾਜ ਹੇਠ ਹਨ, ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਚੱਲਣ-ਫਿਰਣ ਲਈ ਉਨ੍ਹਾਂ ਨੂੰ ਛੜੀ ਦੀ ਲੋੜ ਨਹੀਂ ਪੈਂਦੀ।

ਮੁਲਾਕਾਤ ਤੋਂ ਬਾਅਦ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਲਿਖਿਆ ਕਿ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਹਸਪਤਾਲ ਵਿੱਚ ਮਿਲ ਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਦੌਰਾਨ ਪੰਜਾਬ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਤਣਾਅ ਵੀ ਵਧਿਆ ਹੋਇਆ ਹੈ। ਸੁਨੀਲ ਜਾਖੜ ਨੇ ਇਸੇ ਦਿਨ ਭਾਜਪਾ ਦੇ ਇਕ ਡੈਲੀਗੇਸ਼ਨ ਦੀ ਅਗਵਾਈ ਕਰਦੇ ਹੋਏ ਮੋਹਾਲੀ ਦੇ ਐਸਐਸਪੀ ਨਾਲ ਵੀ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਜਪਾ ਦਫ਼ਤਰਾਂ ‘ਤੇ ਹੋਈ ਕਥਿਤ ਹਿੰਸਾ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤੀ ਗਈ ਸੀ। ਰਾਜਨੀਤਿਕ ਵਿਸ਼ਲੇਸ਼ਕਾਂ ਮੁਤਾਬਕ ਜਾਖੜ ਅਤੇ ਕੈਪਟਨ ਦੀ ਇਹ ਮੁਲਾਕਾਤ ਸੂਬੇ ਦੀ ਰਾਜਨੀਤੀ ਵਿੱਚ ਨਵੀਆਂ ਚਰਚਾਵਾਂ ਅਤੇ ਸੰਕੇਤਾਂ ਨੂੰ ਜਨਮ ਦੇ ਰਹੀ ਹੈ, ਹਾਲਾਂਕਿ ਦੋਵਾਂ ਪਾਸੋਂ ਇਸਨੂੰ ਸਿਰਫ਼ ਸ਼ਿਸ਼ਟਾਚਾਰਕ ਮੁਲਾਕਾਤ ਹੀ ਦੱਸਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande