ਭਗਵੰਤ ਮਾਨ ਸਰਕਾਰ ਨੇ ਸਾਰੇ ਚੋਣ ਵਾਅਦੇ ਪੂਰੇ ਕੀਤੇ : ਡਾ. ਬਲਬੀਰ ਸਿੰਘ
ਪਟਿਆਲਾ, 13 ਮਈ (ਹਿੰ.ਸ.)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਸਮੇਂ ਸਿਰ ਪੂਰਾ ਕਰਨੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ
ਸਿਹਤ ਮੰਤਰੀ ਵੱਲੋਂ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ


ਪਟਿਆਲਾ, 13 ਮਈ (ਹਿੰ.ਸ.)। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਨਗਰ ਨਿਗਮ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟ ਸਮੇਂ ਸਿਰ ਪੂਰਾ ਕਰਨੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਵਿਖੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਉਲੀਕਣ ਲਈ ਸਮੂਹ ਕੌਂਸਲਰਾਂ ਨੂੰ ਵਿਸ਼ਵਾਸ ਵਿੱਚ ਲੈਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਸੂਬੇ ਭਰ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਹਲਕੇ ਵਿੱਚ ਕੋਈ ਵੀ ਵਿਕਾਸ ਕਾਰਜ ਬਕਾਇਆ ਨਹੀਂ ਰਹਿਣਾ ਚਾਹੀਦਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਗਰ ਨਿਗਮ ਦੇ ਅਧਿਕਾਰੀ ਸਥਾਨਕ ਜ਼ਰੂਰਤਾਂ ਦਾ ਮੁਲਾਂਕਣ ਕਰਨ ਅਤੇ ਕੰਮਾਂ ਨੂੰ ਜਲਦੀ ਪੂਰਾ ਕਰਨ ਲਈ ਹਰ ਵਾਰਡ ਦਾ ਨਿਯਮਤ ਤੌਰ 'ਤੇ ਦੌਰਾ ਯਕੀਨੀ ਬਣਾਉਣ। ਉਨ੍ਹਾਂ ਸੜਕ ਨਿਰਮਾਣ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਪਾਣੀ ਸਪਲਾਈ ਪਾਈਪਲਾਈਨਾਂ ਦਾ ਵਿਆਪਕ ਸਰਵੇਖਣ ਕਰਨ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਕਿਸੇ ਵੀ ਲੀਕੇਜ ਜਾਂ ਨੁਕਸਾਨ ਦੀ ਪਛਾਣ ਕਰਕੇ ਇਸ ਦੀ ਮੁਰੰਮਤ ਕੀਤੀ ਜਾ ਸਕੇ। ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਅਤੇ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਿਕਾਸ ਕਾਰਜਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਅੱਗੇ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਜੂਨ ਦੇ ਅੰਤ ਤੱਕ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਪੂਰਾ ਕੀਤਾ ਜਾਵੇ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਕੋਲ ਸੀਵਰ ਸਫ਼ਾਈ ਵਾਲੀ ਆਪਣੀ ਇੱਕ ਮਸ਼ੀਨ ਹੈ ਜਦੋਂ ਕਿ ਚਾਰ ਵਾਧੂ ਮਸ਼ੀਨਾਂ ਕਿਰਾਏ 'ਤੇ ਲੈਕੇ ਬਾਰਸ਼ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਭਰ ਵਿੱਚ ਗਾਰ ਕੱਢਣ ਦਾ ਕੰਮ ਪੂਰਾ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ 24x7 ਨਹਿਰੀ ਪਾਣੀ ਸਪਲਾਈ, ਪਾਰਕਾਂ, ਸਟਰੀਟ ਲਾਈਟਾਂ, ਸੜਕਾਂ ਅਤੇ ਗਲੀਆਂ ਨਾਲ ਸਬੰਧਤ ਕੰਮਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਜਸਬੀਰ ਗਾਂਧੀ, ਕੌਂਸਲਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande