ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫਤਹਿ ਨੂੰ ਸਮਰਪਿਤ ਵਿਸ਼ਾਲ ਫਤਹਿ ਮਾਰਚ ਸਜਾਇਆ
ਮੋਹਾਲੀ, 13 ਮਈ (ਹਿੰ.ਸ.)| ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਫਤਹਿ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸਰਹਿੰਦ ਫਤਹਿ ਨੂੰ ਸਮਰਪਿਤ ਫਤਹਿ ਮਾਰਚ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।


ਮੋਹਾਲੀ, 13 ਮਈ (ਹਿੰ.ਸ.)| ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵਿਸ਼ਾਲ ਫਤਹਿ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਫਤਹਿ ਮਾਰਚ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾਵਾਂ, ਗੱਤਕਾ ਪਾਰਟੀਆਂ ਅਤੇ ਬੈਂਡਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ। ਮਾਰਚ ਦੌਰਾਨ ਸੰਗਤਾਂ ਵੱਲੋਂ ਜੈਕਾਰਿਆਂ ਅਤੇ ਗੁਰਬਾਣੀ ਦੇ ਜਾਪ ਨਾਲ ਇਲਾਕਾ ਗੂੰਜ ਉਠਿਆ।

ਫਤਹਿ ਮਾਰਚ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ।

ਇਸ ਮੌਕੇ ਭਾਈ ਦਲਜੀਤ ਸਿੰਘ ਵਛੋਆ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ।

ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਸਿੱਖ ਇਤਿਹਾਸ ਦਾ ਲਾਸਾਨੀ ਅਤੇ ਪ੍ਰੇਰਣਾਦਾਇਕ ਅਧਿਆਇ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਾਲਿਮ ਮੁਗਲ ਹਕੂਮਤ ਦਾ ਖਾਤਮਾ ਕਰਕੇ ਖਾਲਸਾ ਰਾਜ ਦੀ ਨੀਂਹ ਰੱਖੀ ਅਤੇ ਦਬੇ-ਕੁਚਲੇ ਲੋਕਾਂ ਨੂੰ ਇਨਸਾਫ਼ ਦਿਵਾਇਆ। ਉਨ੍ਹਾਂ ਨੌਜਵਾਨਾਂ ਨੂੰ ਸਿੱਖ ਇਤਿਹਾਸ ਤੋਂ ਸਿੱਖਿਆ ਲੈ ਕੇ ਕੌਮੀ ਚੇਤਨਾ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸਮੇਤ ਕਈ ਧਾਰਮਿਕ ਅਤੇ ਸਮਾਜਿਕ ਆਗੂ ਮੌਜੂਦ ਰਹੇ। ਸਮਾਗਮ ਵਿੱਚ ਬੀਬੀ ਪਰਮਜੀਤ ਕੌਰ ਲਾਡਰਾਂ, ਅਵਤਾਰ ਸਿੰਘ ਰੀਆਂ, ਚਰਨਜੀਤ ਸਿੰਘ ਕਾਲੇਵਾਲ, ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਪਰਮਿੰਦਰ ਸਿੰਘ ਸੋਹਾਣਾ ਅਤੇ ਹੋਰ ਪ੍ਰਮੁੱਖ ਹਸਤੀਆਂ ਨੇ ਵੀ ਹਾਜ਼ਰੀ ਭਰੀ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਫਤਹਿ ਮਾਰਚ ਵਿੱਚ ਸ਼ਮੂਲੀਅਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande