ਸ੍ਰੀ ਮੁਕਤਸਰ ਸਾਹਿਬ ਦੇ ਲਾਪਤਾ ਅਧਿਆਪਕ ਦੀ ਲਾਸ਼ ਅਬੋਹਰ ਨਹਿਰ ਵਿੱਚੋਂ ਬਰਾਮਦ
ਚੰਡੀਗੜ੍ਹ, 13 ਮਈ (ਹਿੰ.ਸ.)| ਸ੍ਰੀ ਮੁਕਤਸਰ ਸਾਹਿਬ ਤੋਂ ਤਿੰਨ ਦਿਨ ਪਹਿਲਾਂ ਲਾਪਤਾ ਹੋਏ ਇਕ ਨਿੱਜੀ ਸਕੂਲ ਦੇ ਅਧਿਆਪਕ ਗੁਰਸ਼ਿੰਦਰ ਸਿੰਘ (27) ਦੀ ਲਾਸ਼ ਅਬੋਹਰ ਦੀ ਪੰਚਕੋਸੀ ਨਹਿਰ ਵਿੱਚੋਂ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਬੁੱਧਵਾਰ ਅਬੋਹਰ ਦੇ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚ ਕੇ ਲਾਸ਼ ਦੀ ਪਛਾਣ ਕ
ਲਾਪਤਾ ਅਧਿਆਪਕ ਗੁਰਸ਼ਿੰਦਰ ਸਿੰਘ ਦੀ ਫਾਈਲ ਫੋਟੋ।


ਚੰਡੀਗੜ੍ਹ, 13 ਮਈ (ਹਿੰ.ਸ.)| ਸ੍ਰੀ ਮੁਕਤਸਰ ਸਾਹਿਬ ਤੋਂ ਤਿੰਨ ਦਿਨ ਪਹਿਲਾਂ ਲਾਪਤਾ ਹੋਏ ਇਕ ਨਿੱਜੀ ਸਕੂਲ ਦੇ ਅਧਿਆਪਕ ਗੁਰਸ਼ਿੰਦਰ ਸਿੰਘ (27) ਦੀ ਲਾਸ਼ ਅਬੋਹਰ ਦੀ ਪੰਚਕੋਸੀ ਨਹਿਰ ਵਿੱਚੋਂ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਬੁੱਧਵਾਰ ਅਬੋਹਰ ਦੇ ਹਸਪਤਾਲ ਦੀ ਮੋਰਚਰੀ ਵਿੱਚ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ। ਪਰਿਵਾਰ ਪਿਛਲੇ ਤਿੰਨ ਦਿਨਾਂ ਤੋਂ ਗੁਰਸ਼ਿੰਦਰ ਦੀ ਭਾਲ ਕਰ ਰਿਹਾ ਸੀ।

ਮ੍ਰਿਤਕ ਦੀ ਪਛਾਣ ਗੁਰਸ਼ਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਜੋਂ ਹੋਈ ਹੈ, ਜੋ ਗਲੀ ਨੰਬਰ 2, ਡੀਸੀ ਰੋਡ, ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸੀ। ਪਰਿਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਅਬੋਹਰ ਵਿੱਚ ਇਕ ਅਣਪਛਾਤੀ ਲਾਸ਼ ਮਿਲਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਉੱਥੇ ਪਹੁੰਚੇ।

ਪਰਿਵਾਰਕ ਮੈਂਬਰਾਂ ਮੁਤਾਬਕ ਗੁਰਸ਼ਿੰਦਰ ਇੱਕ ਨਿੱਜੀ ਸਕੂਲ ਵਿੱਚ ਅਧਿਆਪਕ ਸੀ। ਉਸਨੇ 31 ਮਾਰਚ ਨੂੰ ਆਪਣੀ ਨੌਕਰੀ ਛੱਡ ਦਿੱਤੀ ਸੀ ਅਤੇ ਨਵੀਂ ਨੌਕਰੀ ਦੀ ਭਾਲ ਕਰ ਰਿਹਾ ਸੀ। ਇਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ।

ਗੁਰਸ਼ਿੰਦਰ 9 ਮਈ ਨੂੰ ਸ਼ਾਮ ਕਰੀਬ 6 ਵਜੇ ਘਰ ਤੋਂ ਆਪਣੀ ਬਾਈਕ ਲੈ ਕੇ ਨਿਕਲਿਆ ਸੀ ਪਰ ਵਾਪਸ ਨਹੀਂ ਆਇਆ। ਭਾਲ ਦੌਰਾਨ ਉਸਦੀ ਬਾਈਕ ਮੁਕਤਸਰ ਦੀ ਨਹਿਰ ਦੇ ਕਿਨਾਰੇ ਮਿਲੀ ਸੀ, ਜਿਸ ਤੋਂ ਬਾਅਦ ਪਰਿਵਾਰ ਨੇ ਨਹਿਰਾਂ ਵਿੱਚ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਸੀ।

ਦੋ ਦਿਨ ਪਹਿਲਾਂ ਪੰਚਕੋਸੀ ਨਹਿਰ ਵਿੱਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਸੀ। ਮ੍ਰਿਤਕ ਨੇ ਨੀਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ ਅਤੇ ਹੱਥ ਵਿੱਚ ਕੜਾ ਸੀ। ਪੁਲਿਸ ਨੇ ਇਕ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਸੀ। ਬਾਅਦ ਵਿੱਚ ਪਰਿਵਾਰਕ ਮੈਂਬਰਾਂ ਨੇ ਲਾਸ਼ ਦੀ ਪਛਾਣ ਗੁਰਸ਼ਿੰਦਰ ਵਜੋਂ ਕੀਤੀ।

ਪਰਿਵਾਰ ਨੂੰ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਗੁਰਸ਼ਿੰਦਰ ਨੇ ਇਹ ਕਦਮ ਕਿਉਂ ਚੁੱਕਿਆ। ਮ੍ਰਿਤਕ ਦਾ ਮੋਬਾਈਲ ਫੋਨ ਵੀ ਨਹੀਂ ਮਿਲਿਆ। ਪੁਲਿਸ ਹੁਣ ਮੋਬਾਈਲ ਦੀ ਲੋਕੇਸ਼ਨ ਟ੍ਰੇਸ ਕਰਕੇ ਇਹ ਜਾਣਨ ਦੀ ਕੋਸ਼ਿਸ਼ ਕਰੇਗੀ ਕਿ ਉਸਨੂੰ ਕਿਸ ਨੇ ਫੋਨ ਕਰਕੇ ਬੁਲਾਇਆ ਸੀ। ਥਾਣਾ ਖੁਈਆਂ ਸਰਵਰ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਪਹੁੰਚਣ ਤੋਂ ਬਾਅਦ ਕਾਨੂੰਨੀ ਕਾਰਵਾਈ ਪੂਰੀ ਕਰਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande