ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸੇਖ਼ ਸੁਭਾਨ ਲਈ ਹੋਣਗੀਆਂ ਚੋਣਾਂ : ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ
ਫਾਜ਼ਿਲਕਾ, 13 ਮਈ (ਹਿੰ.ਸ.)। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੀਆਂ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸੇਖ਼ ਸੁਭਾਨ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ


ਫਾਜ਼ਿਲਕਾ, 13 ਮਈ (ਹਿੰ.ਸ.)। ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਅਧੀਨ ਆਉਂਦੀਆਂ ਨਗਰ ਨਿਗਮ ਅਬੋਹਰ, ਨਗਰ ਕੌਂਸਲ ਫਾਜ਼ਿਲਕਾ ਤੇ ਨਗਰ ਪੰਚਾਇਤ ਅਰਨੀਵਾਲਾ ਸੇਖ਼ ਸੁਭਾਨ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਪੰਜਾਬ ਚੰਡੀਗੜ੍ਹ ਵੱਲੋਂ ਰਿਟਰਨਿੰਗ ਅਫਸਰ ਨਾਮਜ਼ਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅਬੋਹਰ ਲਈ ਐੱਸ.ਡੀ.ਐੱਮ ਅਬੋਹਰ ਰਵਿੰਦਰ ਅਰੋੜਾ, ਨਗਰ ਕੌਂਸਲ ਫਾਜ਼ਿਲਕਾ ਲਈ ਐਸ.ਡੀ.ਐਮ. ਫਾਜ਼ਿਲਕਾ ਜੁਗਰਾਜ ਸਿੰਘ ਤੇ ਨਗਰ ਪੰਚਾਇਤ ਅਰਨੀਵਾਲਾ ਲਈ ਐਕਸੀਅਨ ਬਿਜਲੀ ਬੋਰਡ ਫਾਜ਼ਿਲਕਾ ਰਜਿੰਦਰ ਕੁਮਾਰ ਨੂੰ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ, ਸੁਤੰਤਰ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਯਕੀਨੀ ਬਣਾਉਣ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫਸਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ 13 ਮਈ ਤੋਂ 16 ਮਈ 2026 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਨਾਮਜ਼ਦਗੀਆਂ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 3 ਵਜੇ ਤੱਕ ਹੈ। 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਮਿਤੀ 13 ਮਈ 2026 ਦਿਨ ਬੁੱਧਵਾਰ ਨੂੰ ਕੋਈ ਵੀ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਹੋਇਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਨਗਰ ਨਿਗਮ ਅਬੋਹਰ ਦੇ ਰਜਿਸਟਰਡ ਵੋਟਾਂ ਦੀ ਗਿਣਤੀ 1,12,270 ਹੈ। ਜਿਨ੍ਹਾਂ ਵਿੱਚ 59,251 ਪੁਰਸ਼, 53,015 ਔਰਤਾਂ ਅਤੇ 4 ਹੋਰ ਵੋਟਰ ਹਨ। ਨਗਰ ਨਿਗਮ ਅਬੋਹਰ ਦੇ ਕੁੱਲ ਵਾਰਡ 50 ਅਤੇ 120 ਪੋਲਿੰਗ ਬੂਥ ਹਨ।

ਨਗਰ ਕੌਂਸਲ ਫਾਜ਼ਿਲਕਾ ਦੇ ਰਜਿਸਟਰਡ ਵੋਟਾਂ ਦੀ ਗਿਣਤੀ 53,822 ਹੈ। ਜਿਨ੍ਹਾਂ ਵਿੱਚ 28,271 ਪੁਰਸ਼, 25,547 ਔਰਤਾਂ ਅਤੇ 4 ਹੋਰ ਵੋਟਰ ਹਨ। ਨਗਰ ਕੌਂਸਲ ਫਾਜ਼ਿਲਕਾ ਵਿਖੇ ਕੁੱਲ 25 ਵਾਰਡ ਅਤੇ 58 ਪੋਲਿੰਗ ਬੂਥ ਹਨ। ਇਸੇ ਤਰ੍ਹਾਂ ਨਗਰ ਪੰਚਾਇਤ ਅਰਨੀਵਾਲਾ ਦੇ ਰਜਿਸਟਰਡ ਵੋਟਾਂ ਦੀ ਗਿਣਤੀ 7662 ਹੈ। ਜਿਨ੍ਹਾਂ ਵਿੱਚ 3952 ਪੁਰਸ਼, 3710 ਔਰਤਾਂ ਅਤੇ 0 ਹੋਰ ਵੋਟਰ ਹਨ। ਨਗਰ ਨਿਗਮ ਅਰਨੀਵਾਲਾ ਦੇ ਕੁੱਲ 11 ਵਾਰਡ ਅਤੇ 11 ਪੋਲਿੰਗ ਬੂਥ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande