ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਹੰਦ ਫਤਹਿ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਮੋਹਾਲੀ, 13 ਮਈ (ਹਿੰ.ਸ.)| ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 316 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾ
ਕੀਰਤਨ ਕਰਦਾ ਹੋਇਆ ਜਥਾ।


ਮੋਹਾਲੀ, 13 ਮਈ (ਹਿੰ.ਸ.)| ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 316 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਇੰਟਰਨੇਸ਼ਨਲ ਢਾਡੀ ਜੱਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ ਸੰਨ 1710 ਈ: ਵਿੱਚ ਵਜੀਰ ਖਾਨ ਨੂੰ ਮਾਰ ਕੇ, ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਫਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ। ਬੀਬੀ ਉੱਤਮਜੀਤ ਕੌਰ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਮਦਮੀ ਟਕਸਾਲ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਨਾਮ ਤੇ ਸ਼ਹਿਰ ਦਾ ਨਾਮ ਸ੍ਰੀ ਫਤਿਹਗੜ੍ਹ ਸਾਹਿਬ ਰਖੱਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਬੀਬੀ ਗਗਨਦੀਪ ਕੌਰ, ਬੀਬੀ ਪਲਵਿੰਦਰ ਕੌਰ, ਮਾਤਾ ਸੁੰਦਰ ਕੌਰ, ਸਰਬ ਸਾਂਝੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕਰਨਵੀਰ ਸਿੰਘ, ਭਾਈ ਸਰੂਪ ਸਿੰਘ, ਹਰਜੱਸ ਕੀਰਤਨੀ ਜੱਥਾ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀੱ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 15 ਮਈ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬਲਵੰਤ ਸਿੰਘ ਦੀ 41ਵੀਂ ਬਰਸੀ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande