ਪੰਜਾਬ ਤੇ ਚੰਡੀਗੜ੍ਹ ਵਿੱਚ ਫਿਰ ਵਧੀ ਗਰਮੀ, ਕੁਝ ਜ਼ਿਲ੍ਹਿਆਂ ਵਿੱਚ ਮੀਂਹ ਤੇ ਤੂਫ਼ਾਨ ਦਾ ਯੈਲੋ ਅਲਰਟ
ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਦਾ ਅਸਰ ਵੱਧਣਾ ਸ਼ੁਰੂ ਹੋ ਗਿਆ ਹੈ। ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ ਲਗਭਗ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਤੋਂ 1.9 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਫਰੀਦ
ਚੰਡੀਗੜ੍ਹ ਮੋਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਗਰਮੀ ਦਾ ਅਸਰ ਵੱਧਣਾ ਸ਼ੁਰੂ ਹੋ ਗਿਆ ਹੈ। ਮੰਗਲਵਾਰ ਦੇ ਮੁਕਾਬਲੇ ਤਾਪਮਾਨ ਵਿੱਚ ਲਗਭਗ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਤਾਪਮਾਨ ਤੋਂ 1.9 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 43 ਡਿਗਰੀ ਦਰਜ ਕੀਤਾ ਗਿਆ।

ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਹਿਮਾਚਲ ਨਾਲ ਲੱਗਦੇ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਅੱਜ ਮੀਂਹ, ਹਨ੍ਹੇਰੀ ਅਤੇ ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਕੱਲ੍ਹ ਵੀ ਇਨ੍ਹਾਂ ਇਲਾਕਿਆਂ ਵਿੱਚ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਸੰਭਾਵਨਾ ਹੈ।

ਰਾਜ ਦੇ ਦੋ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ ਚਲਾ ਗਿਆ ਹੈ। ਬਠਿੰਡਾ ਵਿੱਚ 40.1 ਡਿਗਰੀ ਦਰਜ ਕੀਤਾ ਗਿਆ, ਜਦਕਿ ਫਾਜ਼ਿਲਕਾ 39.7, ਫਿਰੋਜ਼ਪੁਰ 37.4, ਲੁਧਿਆਣਾ 36.8, ਪਟਿਆਲਾ 36.7, ਪਠਾਨਕੋਟ 36.6 ਅਤੇ ਅੰਮ੍ਰਿਤਸਰ 36.5 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਹੋਰ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ 35, ਹੁਸ਼ਿਆਰਪੁਰ 35.4, ਕਪੂਰਥਲਾ-ਬਲਾਚੌਰ 35.2 ਅਤੇ ਮੋਹਾਲੀ ਵਿੱਚ 33.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 34.6 ਡਿਗਰੀ ਅਤੇ ਰੋਪੜ ਵਿੱਚ 34.3 ਡਿਗਰੀ ਤਾਪਮਾਨ ਰਿਹਾ।

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਆਲੇ-ਦੁਆਲੇ ਖੇਤਰਾਂ ਵਿੱਚ ਪੱਛਮੀ ਵਿਘਨ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਆ ਰਹੀ ਹੈ। 15 ਮਈ ਤੋਂ ਇੱਕ ਨਵਾਂ ਪੱਛਮੀ ਵਿਘਨ ਉੱਤਰ-ਪੱਛਮੀ ਭਾਰਤ ਵਿੱਚ ਦਾਖ਼ਲ ਹੋ ਸਕਦਾ ਹੈ, ਜਿਸ ਨਾਲ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਵਧੇਗੀ।

ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 14 ਮਈ ਤੱਕ ਕੁਝ ਥਾਵਾਂ ’ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਉਸ ਤੋਂ ਬਾਅਦ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਆਉਣ ਵਾਲੇ 7 ਦਿਨਾਂ ਵਿੱਚ ਤਾਪਮਾਨ ਵਿੱਚ 4 ਤੋਂ 6 ਡਿਗਰੀ ਤੱਕ ਵਾਧਾ ਹੋ ਸਕਦਾ ਹੈ। ਨਾਲ ਹੀ ਕੁਝ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਕੜਕਣ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande