ਝੋਨੇ ਦੇ ਐਮਐਸਪੀ ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰਘ ਰਾਜਾ ਵੜਿੰਗ
ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਉਣ ਵਾਲੇ ਖਰੀਫ਼ ਸੀਜ਼ਨ ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਮਾਮੂਲੀ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਨਾਲ “ਮਜ਼ਾਕ” ਹੈ। ਉਨ੍ਹਾਂ ਕਿਹਾ ਕਿ ਐਮਐਸਪੀ ਵਿੱਚ ਕੀਤਾ ਗਿਆ ਵਾਧਾ ਕਿ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ


ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਉਣ ਵਾਲੇ ਖਰੀਫ਼ ਸੀਜ਼ਨ ਲਈ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਗਏ ਮਾਮੂਲੀ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਨਾਲ “ਮਜ਼ਾਕ” ਹੈ।

ਉਨ੍ਹਾਂ ਕਿਹਾ ਕਿ ਐਮਐਸਪੀ ਵਿੱਚ ਕੀਤਾ ਗਿਆ ਵਾਧਾ ਕਿਸਾਨਾਂ ਦੀ ਖੇਤੀ ਲਾਗਤ ਵਿੱਚ ਹੋਏ ਭਾਰੀ ਵਾਧੇ ਦੇ ਮੁਕਾਬਲੇ ਬਹੁਤ ਘੱਟ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਮਹਿੰਗਾਈ ਵਧਣ ਕਾਰਨ ਕਿਸਾਨਾਂ ਦੀ ਲਾਗਤ ਲਗਾਤਾਰ ਵਧ ਰਹੀ ਹੈ। ਡੀਜ਼ਲ, ਖਾਦ, ਕੀਟਨਾਸ਼ਕ, ਮਜ਼ਦੂਰੀ ਅਤੇ ਮਸ਼ੀਨਾਂ ਦਾ ਖਰਚ ਪਹਿਲਾਂ ਨਾਲੋਂ ਕਾਫ਼ੀ ਵੱਧ ਚੁੱਕਾ ਹੈ। ਸਰਕਾਰ ਨੂੰ ਐਮਐਸਪੀ ਤੈਅ ਕਰਦੇ ਸਮੇਂ ਇਨ੍ਹਾਂ ਵਧੇ ਹੋਏ ਖਰਚਿਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਵੱਡੇ ਝੋਨਾ ਉਤਪਾਦਕ ਰਾਜਾਂ ਵਿੱਚੋਂ ਇੱਕ ਹੈ, ਇਸ ਲਈ ਇੱਥੋਂ ਦੇ ਕਿਸਾਨਾਂ ਨੂੰ ਇਸ ਦਾ ਸਭ ਤੋਂ ਵੱਧ ਨੁਕਸਾਨ ਹੋਵੇਗਾ। ਉਨ੍ਹਾਂ ਸਵਾਲ ਕੀਤਾ, “ਜਦੋਂ ਖੇਤੀ ਦੀ ਲਾਗਤ ਹਜ਼ਾਰਾਂ ਰੁਪਏ ਪ੍ਰਤੀ ਏਕੜ ਵੱਧ ਚੁੱਕੀ ਹੈ ਤਾਂ ਸਿਰਫ਼ ₹72 ਵਧਾ ਕੇ ਕਿਸਾਨਾਂ ਨੂੰ ਕੀ ਰਾਹਤ ਮਿਲੇਗੀ?”

ਰਾਜਾ ਵੜਿੰਗ ਨੇ ਕਿਹਾ, “ਭਾਜਪਾ ਸਰਕਾਰ ਨੇ ਝੋਨੇ ਦੇ ਐਮਐਸਪੀ ਵਿੱਚ ਸਿਰਫ਼ ₹72 ਦਾ ਵਾਧਾ ਕੀਤਾ ਹੈ, ਜਦਕਿ ਕਿਸਾਨਾਂ ਦਾ ਖਰਚ ਪ੍ਰਤੀ ਏਕੜ ਸੈਂਕੜਿਆਂ ਅਤੇ ਹਜ਼ਾਰਾਂ ਰੁਪਏ ਵੱਧ ਚੁੱਕਾ ਹੈ। ਕਾਗਜ਼ਾਂ ‘ਤੇ ਦਿੱਤੀ ਜਾ ਰਹੀ ਰਾਹਤ ਫਸਲ ਤਿਆਰ ਹੋਣ ਤੋਂ ਪਹਿਲਾਂ ਹੀ ਖਤਮ ਹੋ ਜਾਂਦੀ ਹੈ।”

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਦੀ ਯਾਦ ਦਿਵਾਉਂਦਿਆਂ ਪੁੱਛਿਆ ਕਿ ਆਖਿਰ ਉਹ ਵਾਅਦਾ ਪੂਰਾ ਕਿਉਂ ਨਹੀਂ ਹੋਇਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande