ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ
ਖਰੜ, 13 ਮਈ (ਹਿੰ.ਸ.)| ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀ
ਕੇਕ ਕੱਟਦਾ ਹੋਇਆ ਸਟਾਫ਼।


ਖਰੜ, 13 ਮਈ (ਹਿੰ.ਸ.)| ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਵਿੱਚ ਨਰਸਿੰਗ ਸਟਾਫ਼ ਵੱਲੋਂ ਨਿਭਾਈਆਂ ਜਾ ਰਹੀਆਂ ਲਾਮਿਸਾਲ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਨਰਸਿੰਗ ਸਟਾਫ਼ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ। ਮਰੀਜ਼ਾਂ ਦੀ ਦੇਖਭਾਲ ਵਿੱਚ ਇੱਕ ਨਰਸ ਦਾ ਯੋਗਦਾਨ ਸਭ ਤੋਂ ਅਹਿਮ ਹੁੰਦਾ ਹੈ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਸਰੋਜ, ਸਟਾਫ਼ ਨਰਸ ਅਮਨਿੰਦਰ ਕੌਰ, ਰਿਸ਼ਮਜੀਤ ਕੌਰ, ਰਮਨਦੀਪ ਕੌਰ, ਅਤੇ ਅਮਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਦੇ ਨਾਲ ਹੀ ਬੀ.ਈ.ਈ. ਸਾਹਿਲ ਅਤੇ ਸੰਸਥਾ ਦੇ ਹੋਰ ਸਮੂਹ ਸਟਾਫ਼ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande