ਪੰਜਾਬ ਵਿੱਚ ਪੀਐਸਈਬੀ ਵੱਲੋਂ 12ਵੀਂ ਜਮਾਤ ਦਾ ਨਤੀਜਾ ਅੱਜ ਹੋਵੇਗਾ ਘੋਸ਼ਿਤ
ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਵਿੱਚ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਵਿਦਿਆਰਥੀ ਦੁਪਹਿਰ 12:30 ਵਜੇ ਤੋਂ ਬੋਰਡ ਦੀ ਅਧਿਕਾਰਕ ਵੈਬਸਾਈਟ ਪੰਜਾਬ ਸਕੂਲ ਸਿੱਖਿਆ ਬੋਰਡ ’ਤੇ ਆਪਣਾ
ਪੰਜਾਬ ਸਕੂਲ ਸਿੱਖਿਆ ਬੋਰਡ।


ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਵਿੱਚ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਵਿਦਿਆਰਥੀ ਦੁਪਹਿਰ 12:30 ਵਜੇ ਤੋਂ ਬੋਰਡ ਦੀ ਅਧਿਕਾਰਕ ਵੈਬਸਾਈਟ ਪੰਜਾਬ ਸਕੂਲ ਸਿੱਖਿਆ ਬੋਰਡ ’ਤੇ ਆਪਣਾ ਨਤੀਜਾ ਚੈਕ ਕਰ ਸਕਣਗੇ।

ਬੋਰਡ ਦੇ ਪ੍ਰਧਾਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਰਿਜਲਟ ਜਾਰੀ ਕੀਤਾ ਜਾਵੇਗਾ। ਇਸ ਵਾਰ ਲਗਭਗ 2 ਲੱਖ 65 ਹਜ਼ਾਰ ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਦਾ ਇੰਤਜ਼ਾਰ ਅੱਜ ਖਤਮ ਹੋ ਜਾਵੇਗਾ।

12ਵੀਂ ਦੀਆਂ ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਨ। ਬੋਰਡ ਦੇ ਅੰਕੜਿਆਂ ਮੁਤਾਬਕ ਇਸ ਵਾਰ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਹਿੱਸਾ ਲਿਆ।

ਵਿਦਿਆਰਥੀ ਸਭ ਤੋਂ ਪਹਿਲਾਂ ਬੋਰਡ ਦੀ ਵੈਬਸਾਈਟ ’ਤੇ ਜਾਣ। ਹੋਮ ਪੇਜ ’ਤੇ ਦਿੱਤੇ ਰਿਜਲਟ ਲਿੰਕ ’ਤੇ ਕਲਿੱਕ ਕਰਨ ਤੋਂ ਬਾਅਦ 12ਵੀਂ ਕਲਾਸ ਦਾ ਚੋਣ ਕਰਨੀ ਹੈ। ਫਿਰ ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰਕੇ ਰਿਜਲਟ ਵੇਖ ਸਕਦੇ ਹਨ। ਵਿਦਿਆਰਥੀ ਰਿਜਲਟ ਨੂੰ ਡਾਊਨਲੋਡ ਜਾਂ ਪ੍ਰਿੰਟ ਵੀ ਕਰ ਸਕਦੇ ਹਨ।

ਜੇ ਕਿਸੇ ਵਿਦਿਆਰਥੀ ਨੂੰ ਰਿਜਲਟ ਵੇਖਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਬੋਰਡ ਵੱਲੋਂ ਜਾਰੀ ਹੈਲਪਲਾਈਨ ਨੰਬਰ 95491-61161 ’ਤੇ ਸੰਪਰਕ ਕਰ ਸਕਦੇ ਹਨ। ਇੱਥੇ ਰਿਜਲਟ ਸੰਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande