ਵਧੀਕ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ
ਨਵਾਂਸ਼ਹਿਰ, 13 ਈ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਾਵਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ


ਨਵਾਂਸ਼ਹਿਰ, 13 ਈ (ਹਿੰ.ਸ.)। ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਕੀਤੇ ਜਾ ਰਹੇ ਉਪਾਵਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ, ਕਾਲਜਾਂ, ਬਾਜ਼ਾਰਾਂ ਅਤੇ ਪਿੰਡਾਂ ਵਿੱਚ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਲੋਕਾਂ, ਖਾਸ ਕਰਕੇ ਨੌਜਵਾਨਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮਟ, ਸੀਟ ਬੈਲਟ ਅਤੇ ਨਸ਼ੇ ਵਿੱਚ ਗੱਡੀ ਨਾ ਚਲਾਉਣ ਦੇ ਮਹੱਤਵ ਬਾਰੇ ਦੱਸਿਆ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਨੇ ਸੜਕਾਂ 'ਤੇ ਬਲੈਕ ਸਪਾਟਸ ਦੀ ਪਛਾਣ ਕਰਕੇ ਉਨ੍ਹਾਂ 'ਤੇ ਤੁਰੰਤ ਸੁਧਾਰਾਤਮਕ ਕਾਰਵਾਈ ਕਰਨ, ਸਪੀਡ ਬ੍ਰੇਕਰ, ਸਾਈਨ ਬੋਰਡ ਅਤੇ ਸਟ੍ਰੀਟ ਲਾਈਟਾਂ ਲਗਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਓਵਰ ਸਪੀਡਿੰਗ, ਓਵਰਲੋਡਿੰਗ ਅਤੇ ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਸਖ਼ਤੀ ਨਾਲ ਕਾਰਵਾਈ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਹਫ਼ਤੇ ਅਤੇ ਹੋਰ ਮੁਹਿੰਮਾਂ ਦੌਰਾਨ ਸਿਵਲ ਸੁਸਾਇਟੀ, ਐਨ.ਜੀ.ਓਜ਼ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਜਾਵੇ ਤਾਂ ਜੋ ਜਾਗਰੂਕਤਾ ਦਾ ਦਾਇਰਾ ਵਧਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਹਾਦਸੇ ਵਾਲੀਆਂ ਥਾਵਾਂ 'ਤੇ ਐਮਰਜੈਂਸੀ ਸੇਵਾਵਾਂ ਮਜ਼ਬੂਤ ਕਰਨ ਅਤੇ ਜ਼ਖਮੀਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਮੁਹੱਈਆ ਕਰਵਾਉਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਕਮਿਸ਼ਨਰ ਰਮਨਜੀਤ, ਆਰ.ਟੀ.ਓ. ਇੰਦਰ ਪਾਲ ਅਤੇ ਵੱਖ-ਵੱਖ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande