ਅੰਮ੍ਰਿਤਸਰ ਦੇ ਲੋਪੋਕੇ ਵਿੱਚ ਹਜ਼ਾਰਾਂ ਲੀਟਰ ਲਾਹਣ ਬਰਾਮਦ
ਅੰਮ੍ਰਿਤਸਰ, 13 ਮਈ (ਹਿੰ.ਸ.)| ਅੰਮ੍ਰਿਤਸਰ ਦੇ ਲੋਪੋਕੇ ਇਲਾਕੇ ਵਿੱਚ ਮੰਗਲਵਾਰ ਰਾਤ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਹਜ਼ਾਰਾਂ ਲੀਟਰ ਕੱਚਾ ਲਾਹਣ ਬਰਾਮਦ ਕੀਤਾ ਗਿਆ ਹੈ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇ
ਪੰਜਾਬ ਪੁਲਿਸ ਤੇ ਐਕਸਾਈਜ਼ ਦੀ ਟੀਮ ਤੇ ਬਰਾਮਦ ਕੀਤੇ ਲਾਹਣ ਦੇ ਡਰੱਮ।


ਅੰਮ੍ਰਿਤਸਰ, 13 ਮਈ (ਹਿੰ.ਸ.)| ਅੰਮ੍ਰਿਤਸਰ ਦੇ ਲੋਪੋਕੇ ਇਲਾਕੇ ਵਿੱਚ ਮੰਗਲਵਾਰ ਰਾਤ ਐਕਸਾਈਜ਼ ਵਿਭਾਗ ਅਤੇ ਪੁਲਿਸ ਵੱਲੋਂ ਗੈਰਕਾਨੂੰਨੀ ਸ਼ਰਾਬ ਦੇ ਕਾਰੋਬਾਰ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਹਜ਼ਾਰਾਂ ਲੀਟਰ ਕੱਚਾ ਲਾਹਣ ਬਰਾਮਦ ਕੀਤਾ ਗਿਆ ਹੈ ਅਤੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਡੀ.ਐਸ.ਪੀ. ਕਪਿਲ ਕੌਸ਼ਲ ਚੋਗਾਵਾਂ ਅਤੇ ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਦੀ ਅਗਵਾਈ ਵਿੱਚ ਕੀਤੀ ਗਈ, ਜਿਸਨੂੰ ਵਿਭਾਗ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਉਨ੍ਹਾਂ ਨੂੰ ਮੁਖਬਿਰ ਰਾਹੀਂ ਗੁਪਤ ਜਾਣਕਾਰੀ ਮਿਲੀ ਸੀ ਕਿ ਇਲਾਕੇ ਵਿੱਚ ਵੱਡੇ ਪੱਧਰ ’ਤੇ ਗੈਰਕਾਨੂੰਨੀ ਸ਼ਰਾਬ ਤਿਆਰ ਕੀਤੀ ਜਾ ਰਹੀ ਹੈ।

ਸੂਚਨਾ ਦੇ ਆਧਾਰ ’ਤੇ ਐਕਸਾਈਜ਼ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਲੋਪੋਕੇ ਵਿੱਚ ਛਾਪੇਮਾਰੀ ਕੀਤੀ। ਰੇਡ ਦੌਰਾਨ ਪੁਲਿਸ ਨੇ ਰਵਿੰਦਰ ਸਿੰਘ ਦੇ ਘਰ ਦੀ ਤਲਾਸ਼ੀ ਲਈ, ਜਿੱਥੇ 36 ਡਰਮਾਂ ਵਿੱਚ ਕਰੀਬ 6 ਹਜ਼ਾਰ ਲੀਟਰ ਕੱਚਾ ਲਾਹਣ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਸ਼ਰਾਬ ਤਿਆਰ ਕਰਨ ਲਈ ਵਰਤੀ ਜਾਂਦੀ ਦੋ ਭੱਠੀਆਂ ਦਾ ਸਮਾਨ ਵੀ ਜ਼ਬਤ ਕੀਤਾ ਗਿਆ।

ਪੁਲਿਸ ਨੇ ਮੌਕੇ ਤੋਂ ਹੀ ਮੁਲਜ਼ਮ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧ ਵਿੱਚ ਥਾਣਾ ਲੋਪੋਕੇ ਵਿੱਚ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

ਡੀ.ਐਸ.ਪੀ. ਕਪਿਲ ਕੌਸ਼ਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਗੈਰਕਾਨੂੰਨੀ ਸ਼ਰਾਬ ਦੇ ਧੰਦੇ ਖ਼ਿਲਾਫ਼ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ ਅਤੇ ਇਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਨੇ ਵੀ ਕਿਹਾ ਕਿ ਇਸ ਤਰ੍ਹਾਂ ਦੇ ਗੈਰਕਾਨੂੰਨੀ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande