ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਬੰਬ ਨਾਲ ਉਢਾਉਣ ਦੀ ਧਮਕੀ
ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਅਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਈਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਮੋਡ ‘ਚ ਆ ਗਈਆਂ ਹਨ। ਈਮੇਲ ਵਿੱਚ ਭਗਵੰਤ ਮ
ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਭਗਵੰਤ ਮਾਨ


ਚੰਡੀਗੜ੍ਹ, 13 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਅਤੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਈਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਮੋਡ ‘ਚ ਆ ਗਈਆਂ ਹਨ।

ਈਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ “ਸਿੱਖਾਂ ਦੇ ਦੁਸ਼ਮਣ” ਕਿਹਾ ਗਿਆ ਹੈ। ਨਾਲ ਹੀ ਧਮਕੀ ਦਿੱਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੂੰ ਦੁਪਹਿਰ 1:11 ਵਜੇ “ਬੇਅੰਤ ਸਿੰਘ ਵਾਂਗ” ਉਡਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਅਤੇ ਦਿੱਲੀ ਵਿੱਚ ਭਾਜਪਾ ਦਫ਼ਤਰਾਂ ‘ਚ ਰਾਤ 9:11 ਵਜੇ ਧਮਾਕੇ ਕਰਨ ਦੀ ਗੱਲ ਵੀ ਲਿਖੀ ਗਈ ਹੈ। ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਭੇਜੇ ਗਏ ਈਮੇਲ ਵਿੱਚ ਲਿਖਿਆ ਗਿਆ ਕਿ “ਪੰਜਾਬ ਹੁਣ ਖਾਲਿਸਤਾਨ ਬਣੇਗਾ” ਅਤੇ ਭਗਵੰਤ ਮਾਨ ਤੇ ਸੁਨੀਲ ਜਾਖੜ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਈਮੇਲ ਵਿੱਚ ਇਹ ਵੀ ਲਿਖਿਆ ਗਿਆ ਕਿ ਸੁਨੀਲ ਜਾਖੜ ਨੂੰ 6 ਜੂਨ ਤੱਕ ਮਾਰਨ ਦੀ ਯੋਜਨਾ ਹੈ। ਨਾਲ ਹੀ ਉਨ੍ਹਾਂ ਦੇ ਪਿਤਾ ਬਲਰਾਮ ਜਾਖੜ ਨਾਲ ਜੁੜਿਆ ਇੱਕ ਵਿਵਾਦਿਤ ਹਵਾਲਾ ਵੀ ਦਿੱਤਾ ਗਿਆ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਐਮ ਦਫ਼ਤਰ ਅਤੇ ਭਾਜਪਾ ਦਫ਼ਤਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande