
ਲੁਧਿਆਣਾ, 14 ਮਈ (ਹਿੰ.ਸ.)| ਲੁਧਿਆਣਾ ਦੇ ਪਿੰਡ ਕਟਾਣੀ ਕਲਾਂ ਵਿੱਚ ਇੱਕ ਕਲੀਨਿਕ ਚਲਾਉਣ ਵਾਲੇ ਵਿਅਕਤੀ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਣ ਦੀਆਂ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਰਾਣੀਆਂ ਦੇ ਰਹਿਣ ਵਾਲੇ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਕਟਾਣੀ ਕਲਾਂ ਵਿੱਚ ‘ਗਿਆਨ ਆਯੁਰਵੇਦ’ ਨਾਮ ਨਾਲ ਕਲੀਨਿਕ ਚਲਾਉਂਦੇ ਹਨ। ਉਨ੍ਹਾਂ ਮੁਤਾਬਕ ਸਵੇਰੇ ਕਰੀਬ 10:08 ਵਜੇ ਉਨ੍ਹਾਂ ਦੇ ਮੋਬਾਈਲ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਆਈ। ਕਾਲ ਕਰਨ ਵਾਲੇ ਨੇ ਧਮਕੀ ਭਰੇ ਲਹਿਜ਼ੇ ਵਿੱਚ ਕਿਹਾ, “ਤੂੰ ਬੰਦਾ ਬਣ ਜਾ ਨਹੀਂ ਤਾਂ ਅਸੀਂ ਤੈਨੂੰ ਬੰਦਾ ਬਣਾ ਦੇਵਾਂਗੇ, ਸਾਨੂੰ ਤੇਰੇ ਬਾਰੇ ਸਭ ਕੁਝ ਪਤਾ ਹੈ।”
ਗੁਰਜੀਤ ਸਿੰਘ ਨੇ ਦੱਸਿਆ ਕਿ ਉਸਨੂੰ ਲਗਾਤਾਰ ਧਮਕੀ ਭਰੇ ਫੋਨ ਆ ਰਹੇ ਹਨ ਅਤੇ ਪੈਸਿਆਂ ਦਾ ਇੰਤਜ਼ਾਮ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਧਮਕੀ ਦੇਣ ਵਾਲੇ ਨੇ ਕਿਹਾ ਕਿ ਜੇ ਪੈਸੇ ਨਾ ਦਿੱਤੇ ਗਏ ਤਾਂ ਨਤੀਜੇ ਭਿਆਨਕ ਹੋਣਗੇ।
ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਬੀਐਨਐਸ ਦੀ ਧਾਰਾ 308(2) ਅਤੇ 351(2) ਹੇਠ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਹਵਲਦਾਰ ਜਗਦੀਸ਼ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਸ ਮੋਬਾਈਲ ਨੰਬਰ ਨੂੰ ਟ੍ਰੈਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਰਾਹੀਂ ਇਹ ਧਮਕੀਆਂ ਦਿੱਤੀਆਂ ਗਈਆਂ।
ਹਿੰਦੂਸਥਾਨ ਸਮਾਚਾਰ / GURSHARAN SINGH