ਜ਼ਿਲ੍ਹਾ ਮੈਜਿਸਟ੍ਰੇਟ ਨਵਾਂਸ਼ਹਿਰ ਵੱਲੋਂ ਪਿੰਡਾਂ ’ਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ
ਨਵਾਂਸ਼ਹਿਰ, 14 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤਾਂ ਨੂੰ, ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦ
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ


ਨਵਾਂਸ਼ਹਿਰ, 14 ਮਈ (ਹਿੰ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਚਾਇਤਾਂ ਨੂੰ, ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕੁਝ ਸ਼ਰਾਰਤੀ ਲੋਕਾਂ/ਚੋਰਾਂ ਵਲੋਂ ਚੋਰੀ ਦੀਆਂ ਵਾਰਦਾਤਾਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਮਾਲੀ ਨੁਕਸਾਨ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਤਰ੍ਹਾਂ ਦਾ ਮਾਲੀ ਸੰਪਤੀ ਨੁਕਸਾਨ ਨਾ ਹੋਣ ਵਾਸਤੇ ਜ਼ਿਲ੍ਹੇ ਦੀ ਹਦੂਦ ਅੰਦਰ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜ਼ਿਲ੍ਹੇ ਦੇ ਸਮੂਹ ਪਿਡਾਂ ਦੀਆਂ ਸਬੰਧਤ ਪੰਚਾਇਤਾਂ ਰਾਹੀਂ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ 12 ਜੁਲਾਈ 2026 ਤੱਕ ਲਾਗੂ ਰਹੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande