ਲੁਧਿਆਣਾ ’ਚ ਕੱਲ੍ਹ ਤੋਂ ਸਫਾਈ ਕਰਮਚਾਰੀ ਘਰਾਂ ਤੋਂ ਵੀ ਨਹੀਂ ਚੁੱਕਣਗੇ ਕੂੜਾ
ਲੁਧਿਆਣਾ, 14 ਮਈ (ਹਿੰ.ਸ.)| ਲੁਧਿਆਣਾ ਨਗਰ ਨਿਗਮ ਦੇ ਸਫਾਈ ਕਰਮਚਾਰੀ ਅਤੇ ਵੱਖ-ਵੱਖ ਯੂਨੀਅਨਾਂ 15 ਮਈ ਨੂੰ ਪੂਰੀ ਹੜ੍ਹਤਾਲ ‘ਤੇ ਜਾਣ ਦਾ ਐਲਾਨ ਕਰ ਚੁੱਕੀਆਂ ਹਨ। ਇਸ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗੀ। ਨਾ ਤਾਂ ਘਰ-ਘਰ ਤੋਂ ਕੂੜਾ ਇਕੱਠਾ ਕੀਤਾ ਜਾਵੇਗਾ ਅਤੇ ਨਾ ਹੀ
ਲੁਧਿਆਣਾ ’ਚ ਕੱਲ੍ਹ ਤੋਂ ਸਫਾਈ ਕਰਮਚਾਰੀ ਘਰਾਂ ਤੋਂ ਵੀ ਨਹੀਂ ਚੁੱਕਣਗੇ ਕੂੜਾ


ਲੁਧਿਆਣਾ, 14 ਮਈ (ਹਿੰ.ਸ.)| ਲੁਧਿਆਣਾ ਨਗਰ ਨਿਗਮ ਦੇ ਸਫਾਈ ਕਰਮਚਾਰੀ ਅਤੇ ਵੱਖ-ਵੱਖ ਯੂਨੀਅਨਾਂ 15 ਮਈ ਨੂੰ ਪੂਰੀ ਹੜ੍ਹਤਾਲ ‘ਤੇ ਜਾਣ ਦਾ ਐਲਾਨ ਕਰ ਚੁੱਕੀਆਂ ਹਨ।

ਇਸ ਹੜਤਾਲ ਕਾਰਨ ਸ਼ਹਿਰ ਦੀ ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਪ੍ਰਭਾਵਿਤ ਰਹੇਗੀ। ਨਾ ਤਾਂ ਘਰ-ਘਰ ਤੋਂ ਕੂੜਾ ਇਕੱਠਾ ਕੀਤਾ ਜਾਵੇਗਾ ਅਤੇ ਨਾ ਹੀ ਸੜਕਾਂ ਅਤੇ ਗਲੀਆਂ ਵਿੱਚ ਸਫਾਈ ਹੋਵੇਗੀ।

ਬੁੱਧਵਾਰ ਨੂੰ ਸੰਘਰਸ਼ ਕਮੇਟੀ, ਰਾਸ਼ਟਰੀ ਸਫਾਈ ਕਰਮਚਾਰੀ ਮਹਾਸੰਘ ਅਤੇ ਮਿਊਂਸਪਲ ਕਰਮਚਾਰੀ ਦਲ ਸਮੇਤ ਕਈ ਯੂਨੀਅਨਾਂ ਨੇ ਨਗਰ ਨਿਗਮ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਚੇਤਾਵਨੀ ਪੱਤਰ ਸੌਂਪਿਆ। ਯੂਨੀਅਨ ਆਗੂਆਂ ਨੇ ਸਾਫ਼ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸ਼ਹਿਰ ਵਿੱਚ ਗੰਦਗੀ ਦਾ ਅੰਬਾਰ ਲੱਗ ਜਾਵੇਗਾ ਅਤੇ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਇਹ ਹਨ ਕਰਮਚਾਰੀਆਂ ਦੀਆਂ ਮੁੱਖ ਮੰਗਾਂ :

ਕੱਚੇ ਸਫਾਈ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ,

ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਦਾ ਕੰਮ ਨਿੱਜੀ ਕੰਪਨੀਆਂ ਨੂੰ ਨਾ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਯੋਜਨਾ ਮੁੜ ਲਾਗੂ ਕੀਤੀ ਜਾਵੇ, ਡਿਜ਼ਿਟਲ ਹਾਜ਼ਰੀ ਪ੍ਰਣਾਲੀ ਨੂੰ ਲਾਗੂ ਨਾ ਕੀਤਾ ਜਾਵੇ,

ਓਵਰਏਜ ਕਰਮਚਾਰੀਆਂ ਨੂੰ ਵੀ ਪੱਕਾ ਕਰਕੇ ਰਾਹਤ ਦਿੱਤੀ ਜਾਵੇ।

ਯੂਨੀਅਨਾਂ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ 15 ਮਈ ਨੂੰ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਪੂਰੀ ਤਰ੍ਹਾਂ ਬੰਦ ਰਹੇਗੀ। ਸਰਕਾਰ ਵੱਲੋਂ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਜਦ ਤੱਕ ਕੋਈ ਢੁਕਵਾਂ ਫੈਸਲਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਇਸ ਮਹਾ-ਹੜ੍ਹਤਾਲ ਨੂੰ ਕਾਮਯਾਬ ਬਣਾਉਣ ਲਈ ਮਿਊਂਸਪਲ ਕਰਮਚਾਰੀ ਦਲ ਪੰਜਾਬ, ਨਗਰ ਨਿਗਮ ਕਰਮਚਾਰੀ ਯੂਨੀਅਨ, ਮਿਊਂਸਪਲ ਐਂਪਲਾਇਜ਼ ਫੈਡਰੇਸ਼ਨ, ਵੀਐਸਐਸ ਅਤੇ ਨਗਰ ਨਿਗਮ ਸਫਾਈ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਇਕੱਠੇ ਹੋਣ ਦਾ ਐਲਾਨ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande