ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਤ ਵਰਤੋਂ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ
ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ ਮੋਹਾਲੀ, 14 ਮਈ (ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਪੰਜਾਬ ਅਤੇ
ਗੰਨਾ ਕਾਸ਼ਤਕਾਰਾਂ  ਨਾਲ ਗੱਲਬਾਤ ਕਰਦੇ ਹੋਏ ਡਾ. ਅਮਰੀਕ ਸਿੰਘ।


ਗੰਨੇ ਦੀ ਫ਼ਸਲ ਵਿਚ ਖਾਦਾਂ ਦੀ ਸੰਤੁਲਿਤ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਕੀਤੀ ਸ਼ੁਰੂਆਤ

ਮੋਹਾਲੀ, 14 ਮਈ (ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਪੰਜਾਬ ਅਤੇ ਸਮੂਹ ਖੰਡ ਮਿੱਲਾਂ ਵਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੰਜਾਬ ਭਰ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਹਿਯੋਗ ਨਾਲ ਇੱਕੋ ਦਿਨ 441 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ 4363 ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ ।

ਇਸ ਲੜੀ ਤਹਿਤ ਪਿੰਡ ਰੰਗੀਆਂ, ਪੋਪਨਾ ਅਤੇ ਧੜਾਕ ਕਲਾਂ ਵਿਚ ਇਕੱਤਰ ਗੰਨਾ ਕਾਸ਼ਤਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਯੂਰੀਆ ਦੀ ਵਧ ਰਹੀ ਖਪਤ ਦੇ ਮੱਦੇਨਜ਼ਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਲਈ ਚਲਾਈ ਮੁਹਿੰਮ ਤਹਿਤ ਪਿੰਡ ਪੱਧਰ, ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਲੰਮੇ ਸਮੇਂ ਦੀ ਫ਼ਸਲ ਹੋਣ ਕਾਰਨ, ਆਮ ਫ਼ਸਲਾਂ ਜਿਵੇਂ ਕਣਕ ਝੋਨੇ ,ਮੱਕੀ ਆਦਿ ਨਾਲੋਂ, ਗੰਨੇ ਦੀ ਫ਼ਸਲ ਨੂੰ ਜ਼ਿਆਦਾ ਮਾਤਰਾ ਵਿਚ ਖੁਰਾਕੀ ਤੱਤਾਂ ਦੀ ਜ਼ਰੂਰਤ ਪੈਂਦੀ ਹੈ ਅਤੇ ਪੀ ਏ ਯੂ ਲੁਧਿਆਣਾ ਵਲੋਂ ਬੀਜੜ੍ਹ ਗੰਨੇ ਦੀ ਫ਼ਸਲ ਲਈ 135 ਕਿਲੋ ਯੂਰੀਆ ਅਤੇ ਮੂਢੀ ਫ਼ਸਲ ਲਈ 195 ਕਿਲੋ ਯੂਰੀਆ ਪ੍ਰਤੀ ਏਕੜ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਗੰਨਾ ਕਾਸ਼ਤਕਾਰਾਂ ਵਲੋਂ ਸਿਫਾਰਸ਼ਾਂ ਤੋਂ ਜ਼ਿਆਦਾ ਵਰਤੋਂ ਕਰਨ ਨਾਲ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ।

ਉਨ੍ਹਾਂ ਦੱਸਿਆ ਕਿ ਧਿਆਨ ਵਿਚ ਆਇਆ ਹੈ ਕਿ ਗੰਨਾ ਕਾਸ਼ਤਕਾਰਾਂ ਵਲੋਂ ਗੰਨੇ ਦੀ ਫ਼ਸਲ ਨੂੰ ਸਿਫਾਰਸ਼ਾਂ ਤੋਂ ਵੱਧ ਖਾਦਾਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ। ਕਈ ਵਾਰ ਤਾਂ ਇਹ ਵੀ ਦੇਖਿਆ ਗਿਆ ਹੈ ਕਿ ਸਤੰਬਰ ਮਹੀਨੇ ਦੌਰਾਨ ,ਜਦੋਂ ਪੂਰੇ ਗੰਨੇ ਬਣ ਚੁੱਕੇ ਹੁੰਦੇ ਹਨ ਤਾਂ ਵੀ ਗੰਨਾ ਕਾਸ਼ਤਕਾਰਾਂ ਵਲੋਂ ਯੂਰੀਆ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਪੋਗੇ ਗੰਨੇ ਅਤੇ ਮੁੱਢ ਤੋਂ ਹੋਰ ਫੋਟ ਫੁੱਟਦੀ ਹੈ ਜੋ ਪੀੜ੍ਹਨਯੋਗ ਗੰਨਿਆਂ ਵਿਚ ਤਬਦੀਲ ਨਹੀਂ ਹੁੰਦੇ ਹਨ ਅਤੇ ਪਹਿਲਾਂ ਬਣੇ ਗੰਨਿਆਂ ਦਾ ਭਾਰ ਘਟਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਵੱਧ ਯੂਰੀਆ ਖਾਦ ਦੀ ਵਰਤੋਂ ਕਰਨ ਨਾਲ ਗੰਨੇ ਦੀ ਫਸਲ ਵਧੇਰੇ ਡਿੱਗਦੀ ਹੈ,ਕੀੜੇ ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ ਅਤੇ ਖੰਡ ਦੀ ਰਿਕਵਰੀ ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ, ਇਸ ਲਈ ਵਧੇਰੇ ਪੈਦਾਵਾਰ ਅਤੇ ਖੰਡ ਰਿਕਵਰੀ ਲਈ ਸੰਤੁਲਿਤ ਖਾਦਾ ਦੀ ਵਰਤੋਂ ਕਰਨੀ ਚਾਹੀਦੀ ਹੈ।

ਮੁੱਖ ਖੇਤੀਬਾੜੀ ਅਫਸਰ ਡਾ ਸੁਖਜਿੰਦਰ ਸਿੰਘ ਬਾਜਵਾ ਵੱਲੋ ਕਿਸਾਨਾਂ ਨੁੰ ਅਪੀਲ ਕੀਤੀ ਕਿ ਸਰਕਾਰੀ ਸਕੀਮਾਂ ਦੀ ਸਹੂਲਤ ਲੈਣ ਲਈ ਆਪਣੀ ਐਗਰੀ ਸਟੈਕ ਰਜਿਸਟਰੀ ਕਰਵਾਉਣ ਅਤੇ ਆਪਣੀ ਆਈ ਡੀ ਬਣਾਉਣ ਲਈ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕਰਨ । ਇਸ ਸਮੇਂ ਗੁਰਦਿਆਲ ਕੁਮਾਰ, ਖ਼ੇਤੀਬਾੜੀ ਵਿਕਾਸ ਅਫ਼ਸਰ (ਮੋਹਾਲੀ), ਸਵਰਨਜੀਤ ਸਿੰਘ , ਖੇਤੀਬਾੜੀ ਵਿਕਾਸ ਅਫਸਰ (ਗੰਨਾ) ਅਤੇ ਲਖਵਿੰਦਰ ਸਿੰਘ ਤੋ ਇਲਾਵਾ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande