ਅੰਮ੍ਰਿਤਸਰ ’ਚ ਮੋਬਾਈਲ ਖੋਹਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਨਕਲੀ ਨੰਬਰ ਪਲੇਟਾਂ ਤੇ ਫਰਜ਼ੀ ਆਰਸੀ ਬਰਾਮਦ
ਅੰਮ੍ਰਿਤਸਰ , 15 ਮਈ (ਹਿੰ.ਸ.)| ਛੇਹਰਟਾ ਥਾਣਾ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਉੱਤੇ ਮੋਬਾਈਲ ਖੋਹਣ ਦੀ ਕੋਸ਼ਿਸ਼ ਦੌਰਾਨ ਇੱਕ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ, ਦੋ
ਅੰਮ੍ਰਿਤਸਰ ’ਚ ਮੋਬਾਈਲ ਖੋਹਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਨਕਲੀ ਨੰਬਰ ਪਲੇਟਾਂ ਤੇ ਫਰਜ਼ੀ ਆਰਸੀ ਬਰਾਮਦ


ਅੰਮ੍ਰਿਤਸਰ , 15 ਮਈ (ਹਿੰ.ਸ.)| ਛੇਹਰਟਾ ਥਾਣਾ ਪੁਲਿਸ ਨੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਉੱਤੇ ਮੋਬਾਈਲ ਖੋਹਣ ਦੀ ਕੋਸ਼ਿਸ਼ ਦੌਰਾਨ ਇੱਕ ਨੌਜਵਾਨ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਮੋਟਰਸਾਈਕਲ, ਦੋ ਮੋਬਾਈਲ ਫੋਨ, ਨਕਲੀ ਨੰਬਰ ਪਲੇਟਾਂ ਅਤੇ ਜਾਅਲ ਆਰਸੀ ਬਰਾਮਦ ਕੀਤੀ ਹੈ। ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦੋਵਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਨਿਊ ਰਣਜੀਤ ਪੁਰਾ ਦੇ ਰਹਿਣ ਵਾਲੇ ਅਭਿਲਾਸ਼ ਵੀਰਵਾਰ ਦੇਰ ਰਾਤ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਬਾਈਕ ਸਵਾਰ ਦੋ ਨੌਜਵਾਨਾਂ ਨੇ ਉਨ੍ਹਾਂ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਅਭਿਲਾਸ਼ ਨੇ ਵਿਰੋਧ ਕੀਤਾ ਤਾਂ ਦੋਵਾਂ ਨਾਲ ਹੱਥਾਪਾਈ ਹੋ ਗਈ, ਜਿਸ ਵਿੱਚ ਉਹ ਜ਼ਖ਼ਮੀ ਹੋ ਗਏ। ਸ਼ੋਰ ਪੈਣ ‘ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਏਐਸਆਈ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਕਰਤਾਰ ਨਗਰ ਦੇ ਰਹਿਣ ਵਾਲੇ ਅਰੁਣਜੀਤ ਸਿੰਘ ਅਤੇ ਜੋਸ਼ਵਾ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਮੋਟਰਸਾਈਕਲ, ਦੋ ਮੋਬਾਈਲ ਫੋਨ, ਦੋ ਨਕਲੀ ਨੰਬਰ ਪਲੇਟਾਂ ਅਤੇ ਇੱਕ ਫਰਜ਼ੀ ਆਰਸੀ ਬਰਾਮਦ ਕੀਤੀ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਪੁਲਿਸ ਤੋਂ ਬਚਣ ਲਈ ਬਾਈਕ ‘ਤੇ ਨਕਲੀ ਨੰਬਰ ਪਲੇਟਾਂ ਲਗਾ ਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਦੋਵੇਂ ਆਪਸ ਵਿੱਚ ਚਾਚੇ-ਤਾਏ ਦੇ ਪੁੱਤਰ ਹਨ।

ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਵਿੱਚ ਦੋਵੇਂ ਮੁਲਜ਼ਮਾਂ ਨੇ ਹੁਣ ਤੱਕ ਤਿੰਨ ਲੁੱਟ ਦੀਆਂ ਵਾਰਦਾਤਾਂ ਕਰਨ ਦੀ ਗੱਲ ਕਬੂਲ ਕੀਤੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਹ ਹੋਰ ਅਪਰਾਧਿਕ ਮਾਮਲਿਆਂ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਤੋਂ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਲਿਆ ਗਿਆ ਹੈ। ਪੁਲਿਸ ਹੁਣ ਦੋਵੇਂ ਮੁਲਜ਼ਮਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਅਤੇ ਹੋਰ ਵਾਰਦਾਤਾਂ ਬਾਰੇ ਵੀ ਖੁਲਾਸਾ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande