ਭਾਸ਼ਾ ਵਿਭਾਗ ਪੰਜਾਬ ਪੁਸਤਕ ਮੈਚਿੰਗ ਗ੍ਰਾਂਟ ਸਕੀਮ ਤਹਿਤ ਦਿੱਤੀਆਂ ਜਾਣਗੀਆਂ ਮੁਫ਼ਤ ਪੁਸਤਕਾਂ
ਫਾਜ਼ਿਲਕਾ, 15 ਮਈ (ਹਿੰ.ਸ.)। ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਪੁਸਤਕ ਮੈਚਿੰਗ ਗ੍ਰਾਂਟ ਯੋਜਨਾ ਤਹਿਤ ਮੁਫ਼ਤ ਪ
ਭਾਸ਼ਾ ਵਿਭਾਗ ਪੰਜਾਬ ਪੁਸਤਕ ਮੈਚਿੰਗ ਗ੍ਰਾਂਟ ਸਕੀਮ ਤਹਿਤ ਦਿੱਤੀਆਂ ਜਾਣਗੀਆਂ ਮੁਫ਼ਤ ਪੁਸਤਕਾਂ


ਫਾਜ਼ਿਲਕਾ, 15 ਮਈ (ਹਿੰ.ਸ.)। ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਦੁਆਰਾ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਪੁਸਤਕ ਮੈਚਿੰਗ ਗ੍ਰਾਂਟ ਯੋਜਨਾ ਤਹਿਤ ਮੁਫ਼ਤ ਪੁਸਤਕਾਂ ਦਿੱਤੀਆਂ ਜਾਣਗੀਆਂ। ਇਸ ਸਕੀਮ ਦਾ ਲਾਭ ਸਕੂਲ, ਕਾਲਜ ਅਤੇ ਪੇਂਡੂ ਖੇਤਰ ਦੀਆਂ ਲਾਇਬ੍ਰੇਰੀਆਂ ਆਦਿ ਉਠਾ ਸਕਦੇ ਹਨ।ਇਸ ਸਕੀਮ ਅਨੁਸਾਰ ਜਿੰਨੀ ਕੀਮਤ ਦੀਆਂ ਪੁਸਤਕਾਂ ਕੋਈ ਸੰਸਥਾ ਖਰੀਦ ਕਰੇਗੀ, ਓਨੀ ਹੀ ਰਾਸ਼ੀ ਦੀਆਂ ਪੁਸਤਕਾਂ ਮੁਫ਼ਤ ਦਿੱਤੀਆਂ ਜਾਣਗੀਆਂ।

ਪਰਮਿੰਦਰ ਸਿੰਘ ਖੋਜ ਅਫ਼ਸਰ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਨੇ ਸਮੂਹ ਸਕੂਲਾਂ, ਕਾਲਜਾਂ ਅਤੇ ਪੇਂਡੂ ਖੇਤਰ ਦੀਆਂ ਲਾਇਬ੍ਰੇਰੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਸਕੀਮ ਤਹਿਤ ਪੁਸਤਕਾਂ ਦੀ ਖਰੀਦ ਲਈ ਚਾਹਵਾਨ ਸੰਸਥਾਵਾਂ, ਆਪਣੀ ਸੰਸਥਾਂ ਦੇ ਲੈਟਰ-ਪੈਡ ਤੇ ਮੁਖੀ ਵੱਲੋਂ ਬੇਨਤੀ-ਪੱਤਰ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ, ਕਮਰਾ ਨੰ. 313 ਦੂਸਰੀ ਮੰਜਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ (ਈ-ਮੇਲ-bhashavibhagfazilka@gmail.com) ਤੇ ਭੇਜ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਦੇ ਸਮੂਹ ਕਾਲਜਾਂ, ਸਕੂਲਾਂ ਤੇ ਲਾਇਬ੍ਰੇਰੀਆਂ ਨੂੰ ਪੱਤਰ ਰਾਹੀਂ ਵਿਕਰੀ ਕੇਂਦਰ ਵਿੱਚ ਮੌਜੂਦ ਪੁਸਤਕਾਂ ਬਾਰੇ ਸੂਚਿਤ ਵੀ ਕਰ ਦਿੱਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਵਿਸ਼ੇਸ਼ ਛੋਟ ਅਤੇ ਨਾਮਾਤਰ ਕੀਮਤਾਂ ਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਲਾਹੇਵੰਦ ਯੋਜਨਾ ਸੀਮਿਤ ਸਮੇਂ ਲਈ ਉਪਲੱਬਧ ਹੈ, ਇਸ ਲਈ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਅਲੋਪ ਹੋ ਰਹੇ ਪੁਸਤਕ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਕੇ ਚੰਗਾ ਸਮਾਜ ਸਿਰਜਿਆ ਜਾ ਸਕੇ

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande