ਬਕਾਇਆ ਚਲਾਨ ਨਾ ਭਰਨ ਵਾਲੇ ਵਾਹਨਾਂ ਦੇ ਨੰਬਰ ਕੀਤੇ ਬਲੈਕ ਲਿਸਟ : ਆਰ.ਟੀ.ਓ. ਫਰੀਦਕੋਟ
ਫਰੀਦਕੋਟ, 15 ਮਈ (ਹਿੰ.ਸ.)। ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਚੱਲ ਰਹੇ ਕੇਸ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜਾਰੀ ਹੁਕਮਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਫਤਰ ਰਿਜ਼ਨਲ ਟਰਾਂਸਪੋਰਟ ਅਫਸਰ ਫਰੀਦਕੋਟ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਰਿਜ਼ਨਲ ਟਰਾਂਸਪੋਰਟ ਅਫਸਰ ਫਰ
ਰਿਜ਼ਨਲ ਟਰਾਂਸਪੋਰਟ ਅਫਸਰ ਫਰੀਦਕੋਟ ਰਜਿੰਦਰ ਸਿੰਘ


ਫਰੀਦਕੋਟ, 15 ਮਈ (ਹਿੰ.ਸ.)। ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਚੱਲ ਰਹੇ ਕੇਸ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਜਾਰੀ ਹੁਕਮਾਂ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਫਤਰ ਰਿਜ਼ਨਲ ਟਰਾਂਸਪੋਰਟ ਅਫਸਰ ਫਰੀਦਕੋਟ ਵੱਲੋਂ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਰਿਜ਼ਨਲ ਟਰਾਂਸਪੋਰਟ ਅਫਸਰ ਫਰੀਦਕੋਟ ਰਜਿੰਦਰ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਾਹਨ ਮਾਲਕਾਂ ਵੱਲੋਂ ਅਜੇ ਤੱਕ ਟਰੈਫਿਕ ਚਲਾਨਾਂ ਦੀ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਗਈ, ਉਨ੍ਹਾਂ ਸਬੰਧਤ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਬਲੈਕ ਲਿਸਟ ਕਰ ਦਿੱਤੇ ਗਏ ਹਨ। ਇਸ ਸਬੰਧੀ ਦਫਤਰ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਅਤੇ ਸਮੂਹ ਆਰ.ਟੀ.ਓ. ਦਫਤਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਟਰੈਫਿਕ ਚੈਕਿੰਗ ਦੌਰਾਨ ਅਜਿਹੇ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਜੇਕਰ ਬਲੈਕ ਲਿਸਟ ਕੀਤੇ ਗਏ ਵਾਹਨ ਸੜਕਾਂ ’ਤੇ ਚੱਲਦੇ ਹੋਏ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਮੋਟਰ ਵਾਹਨ ਐਕਟ ਅਤੇ ਲਾਗੂ ਨਿਯਮਾਂ ਅਨੁਸਾਰ ਇੰਪਾਊਂਡ ਕੀਤਾ ਜਾਵੇਗਾ। ਇਸ ਲਈ ਸਬੰਧਤ ਵਾਹਨ ਮਾਲਕ ਆਪਣੀ ਬਕਾਇਆ ਚਲਾਨ ਰਕਮ ਤੁਰੰਤ ਆਨਲਾਈਨ ਜਾਂ ਦਫਤਰ ਰਿਜ਼ਨਲ ਟਰਾਂਸਪੋਰਟ ਅਫਸਰ, ਫਰੀਦਕੋਟ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਭਵਿੱਖ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਆਰ.ਟੀ.ਏ ਰਜਿੰਦਰ ਸਿੰਘ ਨੇ ਹੋਰ ਦੱਸਿਆ ਕਿ ਚਲਾਨ ਰਕਮ ਜਮ੍ਹਾਂ ਨਾ ਹੋਣ ਦੀ ਸਥਿਤੀ ਵਿੱਚ ਵਾਹਨ ਮਾਲਕ ਆਪਣੇ ਵਾਹਨਾਂ ਸਬੰਧੀ ਕੋਈ ਵੀ ਸਰਕਾਰੀ ਸੇਵਾ ਜਿਵੇਂ ਮਾਲਕੀਅਤ ਟਰਾਂਸਫਰ, ਫਿਟਨੈੱਸ ਸਰਟੀਫਿਕੇਟ ਆਦਿ ‘ਵਾਹਨ’ ਪੋਰਟਲ ਰਾਹੀਂ ਪ੍ਰਾਪਤ ਨਹੀਂ ਕਰ ਸਕਣਗੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande