ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ
ਫਾਜ਼ਿਲਕਾ, 15 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ , ਆਈ.ਏ.ਐੱਸ. ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਾਪਤ ਪੱਤਰ ਅਨੁਸਾਰ ਪ੍ਰਧਾਨਮੰਤਰੀ ਵਲੋਂ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀਐਮਆਰਬੀਪੀ) ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ
ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ


ਫਾਜ਼ਿਲਕਾ, 15 ਮਈ (ਹਿੰ.ਸ.)। ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ , ਆਈ.ਏ.ਐੱਸ. ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਪ੍ਰਾਪਤ ਪੱਤਰ ਅਨੁਸਾਰ ਪ੍ਰਧਾਨਮੰਤਰੀ ਵਲੋਂ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀਐਮਆਰਬੀਪੀ) ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੇਸ਼ਲ ਬੱਚੇ ਜਿਨ੍ਹਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀਆਂ ਹੋਣ। ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ 'ਤੇ ਮਾਨਤਾ ਦੇ ਹੱਕਦਾਰ ਹਨ।

ਉਨ੍ਹਾਂ ਦੱਸਿਆ ਕਿ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀਐਮਆਰਬੀਪੀ) ਦੀ ਵੈਬਸਾਈਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨI ਵੈਬਸਾਇਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31.07.2026 ਤੱਕ ਹੈI ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਮਾਨਯੋਗ ਪ੍ਰਧਾਨਮੰਤਰੀ ਜੀ ਵਲੋਂ ਦਿਤਾ ਜਾਂਦਾ ਹੈ I

ਇਸ ਤੋਂ ਇਲਾਵਾਂ ਵੀਰਤਾ ਪੁਰਸਕਾਰ ਲਈ ਚਰਚਿਤ “ਭਾਰਤੀ ਬਾਲ ਕਲਿਆਣ ਪਰਿਸ਼ਦ” ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵਲੋਂ ਕੋਈ ਮਾਨਤਾ ਜਾਂ ਸਹਾਇਤਾ ਦਿਤੀ ਜਾਂਦੀ ਹੈ ਇਸ ਲਈ “ਭਾਰਤੀ ਬਾਲ ਕਲਿਆਣ ਪਰਿਸ਼ਦ” ਵਲੋਂ ਜਾਰੀ ਕਿਸੇ ਵੀ ਤਰ੍ਹਾ ਦੇ ਰਾਸ਼ਟਰੀ ਬਾਲ ਪੁਰਸਕਰ ਲਈ ਰਜਿਸਟ੍ਰੇਸ਼ਨ ਨਾ ਕੀਤਾ ਜਾਵੇI ਸਿਰਫ ਪ੍ਰਧਾਨਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀਐਮਆਰਬੀਪੀ) ਦੀ ਵੈਬਸਾਈਟ https://awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ I

ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅਪੀਲ ਕੀਤੀ ਹੈ ਕਿ ਇਹ ਰਾਸ਼ਟਰੀ ਪੁਰਸਕਾਰ ਹੈ, ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਇੱਕ ਵਖਰੀ ਪਹਿਚਾਣ ਮਿਲ ਸਕੇ। ਵਧੇਰੀ ਜਾਣਕਾਰੀ ਲਈ ਰੀਤੂ ਬਾਲਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਫਾਜ਼ਿਲਕਾ, ਕਮਰਾ ਨੰ 405, ਤੀਜੀ ਮੰਜਿਲ ਮੋਬਾਇਲ ਨੰ 9501008979 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande