ਤਲਵਾੜਾ ਵਿਖੇ ਦੋ-ਦਿਨਾਂ ਬਣਾਵਟੀ ਅੰਗ ਅਤੇ ਸਹਾਇਕ ਉਪਕਰਣ ਵੰਡ ਦਾ ਮੈਗਾ ਕੈਂਪ
ਹੁਸ਼ਿਆਰਪੁਰ, 15 ਮਈ (ਹਿੰ.ਸ.)। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸ੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸੰਮਤੀ, ਜੈਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ ਇੱਕ
ਤਲਵਾੜਾ ਵਿਖੇ ਦੋ-ਦਿਨਾਂ ਬਣਾਵਟੀ ਅੰਗ ਅਤੇ ਸਹਾਇਕ ਉਪਕਰਣ ਵੰਡ ਦਾ ਮੈਗਾ ਕੈਂਪ


ਹੁਸ਼ਿਆਰਪੁਰ, 15 ਮਈ (ਹਿੰ.ਸ.)। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸ੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸੰਮਤੀ, ਜੈਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਅੱਜ ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ ਵਿਖੇ ਇੱਕ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ। ਜਿਸ ਵਿਚ ਮਾਹਿਰ ਡਾਕਟਰਾਂ ਅਤੇ ਤਕਨੀਸ਼ੀਅਨਾਂ ਦੀ ਨਿਗਰਾਨੀ ਹੇਠ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਸੁਣਨ ਵਾਲੀਆਂ ਮਸ਼ੀਨਾਂ, ਵ੍ਹੀਲ ਚੇਅਰਜ਼, ਬਣਾਵਟੀ ਅੰਗ, ਵੈਸਾਖੀਆਂ, ਟ੍ਰਾਈਸਾਈਕਲ ਅਤੇ ਕੈਲੀਪਰਜ਼ ਮੌਕੇ 'ਤੇ ਹੀ ਮੁਹੱਈਆ ਕਰਵਾਏ ਗਏ।

ਇਸ ਮੌਕੇ ਸਮਾਗਮ ਵਿਚ ਵਿਧਾਇਕ ਕਰਮਬੀਰ ਸਿੰਘ ਘੁੱਮਣ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਰੈੱਡ ਕਰਾਸ ਸੁਸਾਇਟੀ ਅਤੇ ਸ੍ਰੀ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸੰਮਤੀ, ਜੈਪੁਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਲੋੜਵੰਦ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੂੰ ਸਹਾਇਕ ਉਪਕਰਣਾਂ ਦੀ ਲੋੜ ਹੈ, ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਸੱਕਤਰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮੰਗੇਸ਼ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਕੈਂਪ ਦੇ ਪਹਿਲੇ ਹੀ ਦਿਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਅੱਜ ਕਰੀਬ 45 ਦਿਵਿਆਂਗਜਨਾਂ ਨੇ ਇਸ ਕੈਂਪ ਦਾ ਲਾਭ ਉਠਾਇਆ ਹੈ ਅਤੇ ਉਨ੍ਹਾਂ ਨੂੰ ਲੋੜੀਂਦੇ ਸਹਾਇਕ ਸਾਧਨ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਕੱਲ੍ਹ ਮਿਤੀ 16 ਮਈ ਨੂੰ ਵੀ ਇਸੇ ਸਥਾਨ (ਬੀ.ਡੀ.ਪੀ.ਓ. ਦਫ਼ਤਰ, ਤਲਵਾੜਾ, ਨੇੜੇ ਬੱਸ ਸਟੈਂਡ) ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਨਿਰੰਤਰ ਜਾਰੀ ਰਹੇਗਾ। ਕੈਂਪ ਦਾ ਲਾਭ ਲੈਣ ਲਈ ਲੋੜਵੰਦ ਵਿਅਕਤੀ ਆਪਣੇ ਨਾਲ ਆਧਾਰ ਕਾਰਡ ਅਤੇ ਦਿਵਿਆਂਗਤਾ ਸਰਟੀਫਿਕੇਟ ਜ਼ਰੂਰ ਲੈ ਕੇ ਆਉਣ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈੱਡ ਕਰਾਸ ਸੁਸਾਇਟੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਸੁਨੇਹੇ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ। ਜਿਨ੍ਹਾਂ ਵੀ ਲੋੜਵੰਦ ਵਿਅਕਤੀਆਂ ਨੂੰ ਸੁਣਨ ਵਾਲੀਆਂ ਮਸ਼ੀਨਾਂ, ਵ੍ਹੀਲ ਚੇਅਰਜ਼, ਬਣਾਉਟੀ ਅੰਗ, ਵੈਸਾਖੀਆਂ, ਟ੍ਰਾਈਸਾਈਕਲ ਅਤੇ ਕੈਲੀਪਰਜ਼ ਦੀ ਲੋੜ ਹੈ, ਉਹ ਕੱਲ੍ਹ ਦੇ ਕੈਂਪ ਵਿੱਚ ਪਹੁੰਚ ਕੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਜ਼ਰੂਰ ਉਠਾਉਣ। ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਨੰਬਰ 81462 41296 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਸੰਯੁਕਤ ਸੱਕਤਰ ਅਦਿਤਿਆ ਰਾਣਾ, ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੈਅਰਮੈੱਨ ਰਾਜੀਵ ਬਜਾਜ ਅਤੇ ਰੈੱਡ ਕਰਾਸ ਟੀਮ ਮੌਜੂਦ ਰਹੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande