ਫਰੀਦਕੋਟ ‘ਚ 5 ਕਿਲੋ ਗਾਂਜਾ ਸਮੇਤ ਇਕ ਨੌਜਵਾਨ ਗ੍ਰਿਫਤਾਰ
ਚੰਡੀਗੜ੍ਹ, 16 ਮਈ (ਹਿੰ.ਸ.)| ਫਰੀਦਕੋਟ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 5 ਕਿਲੋਗ੍ਰਾਮ ਗਾਂਜਾ ਸਮੇਤ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਮੁੱਢਲ ਤੌਰ ‘ਤੇ ਭਾਗਲਪੁਰ (ਬਿਹਾ
ਫਰੀਦਕੋਟ ‘ਚ 5 ਕਿਲੋ ਗਾਂਜਾ ਸਮੇਤ ਇਕ ਨੌਜਵਾਨ ਗ੍ਰਿਫਤਾਰ


ਚੰਡੀਗੜ੍ਹ, 16 ਮਈ (ਹਿੰ.ਸ.)| ਫਰੀਦਕੋਟ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਦੀ ਟੀਮ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ 5 ਕਿਲੋਗ੍ਰਾਮ ਗਾਂਜਾ ਸਮੇਤ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਵਿਪਿਨ ਕੁਮਾਰ ਵਜੋਂ ਹੋਈ ਹੈ, ਜੋ ਮੁੱਢਲ ਤੌਰ ‘ਤੇ ਭਾਗਲਪੁਰ (ਬਿਹਾਰ) ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਖਿਲਾਫ ਥਾਣਾ ਜੈਤੋ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਦੇ ਅਨੁਸਾਰ, ਜ਼ਿਲ੍ਹੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਹੇਠ ਐਸ.ਐਸ.ਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੀ.ਆਈ.ਏ ਸਟਾਫ ਜੈਤੋ ਦੀ ਟੀਮ ਏ.ਐਸ.ਆਈ ਜਸਵੀਰ ਸਿੰਘ ਦੀ ਅਗਵਾਈ ਵਿੱਚ ਗਸ਼ਤ ਕਰ ਰਹੀ ਸੀ। ਟੀਮ ਬਜਾਖਾਨਾ ਰੋਡ ‘ਤੇ ਕੋਠੀ ਸੰਤਾ ਸਿੰਘ ਨੇੜੇ ਮੌਜੂਦ ਸੀ, ਜਿੱਥੇ ਇੱਕ ਵਿਅਕਤੀ ਸੰਦੇਹਜਨਕ ਹਾਲਤ ਵਿੱਚ ਖੜਾ ਦਿੱਸਿਆ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸਦੇ ਕੋਲ ਮੌਜੂਦ ਪਲਾਸਟਿਕ ਦੇ ਕੱਟੇ ਦੀ ਤਲਾਸ਼ੀ ਲਈ, ਜਿਸ ਵਿੱਚੋਂ 5 ਕਿਲੋਗ੍ਰਾਮ ਗਾਂਜਾ ਬਰਾਮਦ ਹੋਇਆ। ਇਸ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜਾਂਚ ਅਧਿਕਾਰੀ ਏ.ਐਸ.ਆਈ ਜਸਵੀਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ‘ਚ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਗਾਂਜਾ ਸਪਲਾਈ ਕਰਨ ਦੇ ਕੰਮ ਨਾਲ ਜੁੜਿਆ ਹੋਇਆ ਹੈ। ਪੁਲਿਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਸਾਥੀਆਂ ਬਾਰੇ ਜਾਣਕਾਰੀ ਮਿਲ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande