ਮੁੱਖ ਮੰਤਰੀ ਮਾਨ ਨੇ ਪੰਜਾਬ ਤੋਂ 72 ਅਧਿਆਪਕਾਂ ਨੂੰ ਫਿਨਲੈਂਡ ਲਈ ਕੀਤਾ ਰਵਾਨਾ
ਚੰਡੀਗੜ੍ਹ, 16 ਮਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 72 ਅਧਿਆਪਕਾਂ ਦੇ ਬੈਚ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਫਿਨਲੈਂਡ ਵਿੱਚ ਟ੍ਰੇਨਿੰਗ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਤਰਬੀਅਤ ਪ੍ਰਾਪਤ ਕਰ ਰਹੇ ਅਧਿਆਪਕ ਅਤੇ ਪ੍ਰਿੰਸੀਪਲ ਸਿੱਖਿਆ ਦੇ ਪੱਧਰ
ਅਧਿਆਪਕਾਂ ਨੂੰ ਚੰਡੀਗੜ੍ਹ ਤੋਂ ਰਵਾਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 16 ਮਈ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 72 ਅਧਿਆਪਕਾਂ ਦੇ ਬੈਚ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਫਿਨਲੈਂਡ ਵਿੱਚ ਟ੍ਰੇਨਿੰਗ ਲਈ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਤਰਬੀਅਤ ਪ੍ਰਾਪਤ ਕਰ ਰਹੇ ਅਧਿਆਪਕ ਅਤੇ ਪ੍ਰਿੰਸੀਪਲ ਸਿੱਖਿਆ ਦੇ ਪੱਧਰ ਨੂੰ ਹੋਰ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ।

ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ‘ਤੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਇਸਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੇ ਯਤਨਾਂ ਨਾਲ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਮੁੱਦੇ ਹੁਣ ਹੋਰ ਪਾਰਟੀਆਂ ਦੇ ਐਜੰਡੇ ਦਾ ਵੀ ਕੇਂਦਰ ਬਣ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾਂ ਹੀ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਸਿੰਗਾਪੁਰਭੇਜ ਚੁੱਕਾ ਹੈ। ਇਸ ਵਾਰ 72 ਪ੍ਰਾਇਮਰੀ ਪੱਧਰ ਦੇ ਅਧਿਆਪਕਾਂ ਨੂੰ ਫਿਨਲੈਂਡ ਦੇ ਸ਼ਹਿਰ ਟੁਰਕੂ ਵਿੱਚ ਵਿਸ਼ੇਸ਼ ਟ੍ਰੇਨਿੰਗ ਲਈ ਭੇਜਿਆ ਗਿਆ ਹੈ।

ਇਸ ਤੋਂ ਪਹਿਲਾਂ 8 ਮਾਰਚ ਨੂੰ ਮੁੱਖ ਮੰਤਰੀ ਨੇ 36 ਪ੍ਰਿੰਸੀਪਲਾਂ ਦੇ 7ਵੇਂ ਬੈਚ ਨੂੰ ਸਿੰਗਾਪੁਰ ਲਈ ਰਵਾਨਾ ਕੀਤਾ ਸੀ। ਉਸ ਮੌਕੇ ਉਨ੍ਹਾਂ ਕਿਹਾ ਸੀ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇਕ ਮਹੱਤਵਪੂਰਨ ਕਦਮ ਹੈ, ਜੋ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਵਿੱਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਖੁਸ਼ੀ ਜਤਾਈ ਕਿ ਵਿਦੇਸ਼ ਜਾਣ ਵਾਲੇ ਅਧਿਆਪਕਾਂ ਵਿੱਚ ਵੱਡੀ ਗਿਣਤੀ ਮਹਿਲਾਵਾਂ ਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਤਕਨੀਕਾਂ ਨਾਲ ਤਰਬੀਅਤ ਪ੍ਰਾਪਤ ਅਧਿਆਪਕ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਨਾਲ ਮੁਕਾਬਲਾ ਕਰਨ ਯੋਗ ਬਣਾਉਣਗੇ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ 300 ਤੋਂ ਵੱਧ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਟ੍ਰੇਨਿੰਗ ਦੇਣ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ 306 ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਦੇਸ਼ ਭੇਜ ਕੇ ਸਿੱਖਿਆ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande