ਮਲੇਰਕੋਟਲਾ ‘ਚ ਕੂੜੇ ਦੇ ਢੇਰ ਵਿੱਚ ਧਮਾਕਾ, ਇਕ ਮੱਝ ਜ਼ਖਮੀ
ਮਲੇਰਕੋਟਲਾ, 16 ਮਈ (ਹਿੰ.ਸ.)| ਮਲੇਰਕੋਟਲਾ ਦੇ ਹਥੋਆ ਰੋਡ ‘ਤੇ ਕੂੜੇ ਦੇ ਢੇਰ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖੁਸ਼ਕਿਸਮਤੀ ਨਾਲ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਨੇੜੇ ਖੜੀ ਇੱਕ ਮੱਝ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਧਮਾਕੇ ਦੀ ਆਵਾਜ਼ ਸੁਣਦ
ਮਲੇਰਕੋਟਲਾ ‘ਚ ਕੂੜੇ ਦੇ ਢੇਰ ਵਿੱਚ ਧਮਾਕਾ, ਇਕ ਮੱਝ ਜ਼ਖਮੀ


ਮਲੇਰਕੋਟਲਾ, 16 ਮਈ (ਹਿੰ.ਸ.)| ਮਲੇਰਕੋਟਲਾ ਦੇ ਹਥੋਆ ਰੋਡ ‘ਤੇ ਕੂੜੇ ਦੇ ਢੇਰ ਵਿੱਚ ਅਚਾਨਕ ਜ਼ੋਰਦਾਰ ਧਮਾਕਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਖੁਸ਼ਕਿਸਮਤੀ ਨਾਲ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਨੇੜੇ ਖੜੀ ਇੱਕ ਮੱਝ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।

ਧਮਾਕੇ ਦੀ ਆਵਾਜ਼ ਸੁਣਦੇ ਹੀ ਲੋਕ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਸਥਾਨਕ ਲੋਕਾਂ ਮੁਤਾਬਕ ਧਮਾਕਾ ਕਾਫ਼ੀ ਤੇਜ਼ ਸੀ ਅਤੇ ਇਸਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ।

ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਹਥੋਆ ਰੋਡ ‘ਤੇ ਕੂੜੇ ਦੇ ਢੇਰ ਵਿੱਚ ਧਮਾਕਾ ਹੋਇਆ ਹੈ। ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਸੁਰੱਖਿਅਤ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸੇ ਇਲਾਕੇ ਦੇ ਨੇੜੇ ਇਸ ਤਰ੍ਹਾਂ ਦੀ ਘਟਨਾ ਹੋ ਚੁੱਕੀ ਹੈ, ਜਿਸ ਕਾਰਨ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਫੋਰੈਂਸਿਕ ਟੀਮ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ ਜੋ ਸੈਂਪਲ ਇਕੱਠੇ ਕਰ ਰਹੀ ਹੈ, ਤਾਂ ਜੋ ਧਮਾਕੇ ਦੇ ਕਾਰਨ ਅਤੇ ਵਰਤੀ ਸਮੱਗਰੀ ਬਾਰੇ ਪਤਾ ਲਗਾਇਆ ਜਾ ਸਕੇ। ਪੁਲਿਸ ਅਧਿਕਾਰੀਆਂ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਕਿਸੇ ਵੀ ਸ਼ੱਕੀ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande