ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਮਹਿਲਾ ਪੀਸੀਐਸ ਅਧਿਕਾਰੀ ਗ੍ਰਿਫ਼ਤਾਰ
ਚੰਡੀਗੜ੍ਹ, 16 ਮਈ (ਹਿੰ.ਸ.)| ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਹਾਈਵੇ ਲਈ ਜ਼ਮੀਨ ਅਧਿਗ੍ਰਹਿਣ ਮਾਮਲੇ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਨੇ ਗੁਰਦਾਸਪੁਰ ਦੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਸਵੇਰੇ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱ
ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ


ਚੰਡੀਗੜ੍ਹ, 16 ਮਈ (ਹਿੰ.ਸ.)| ਜੰਮੂ-ਕਸ਼ਮੀਰ-ਰਾਜਸਥਾਨ ਨੈਸ਼ਨਲ ਹਾਈਵੇ ਲਈ ਜ਼ਮੀਨ ਅਧਿਗ੍ਰਹਿਣ ਮਾਮਲੇ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਨੇ ਗੁਰਦਾਸਪੁਰ ਦੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਸਵੇਰੇ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਸਥਿਤ ਉਨ੍ਹਾਂ ਦੇ ਨਿਵਾਸ ‘ਤੇ ਛਾਪਾ ਮਾਰ ਕੇ ਕਾਰਵਾਈ ਕੀਤੀ।

ਮਿਲੀ ਜਾਣਕਾਰੀ ਅਨੁਸਾਰ ਅਨੁਪ੍ਰੀਤ ਕੌਰ ਰੰਧਾਵਾ ਖ਼ਿਲਾਫ਼ ਲਗਭਗ 1 ਕਰੋੜ 63 ਲੱਖ ਰੁਪਏ ਦੇ ਗਬਨ ਦਾ ਮਾਮਲਾ ਦਰਜ ਸੀ। ਉਸ ਸਮੇਂ ਉਹ ਤਰਨਤਾਰਨ ਦੇ ਪੱਟੀ ਵਿਖੇ ਤਾਇਨਾਤ ਸਨ ਅਤੇ ਜ਼ਮੀਨ ਅਧਿਗ੍ਰਹਿਣ ਦੌਰਾਨ ਘਪਲਾ ਕਰਨ ਦੇ ਦੋਸ਼ ਲੱਗੇ ਸਨ।

ਪੁਲਿਸ ਮੁਤਾਬਕ ਨੈਸ਼ਨਲ ਹਾਈਵੇ ਦੇ ਨਿਰਮਾਣ ਦੌਰਾਨ ਸਰਕਾਰ ਵੱਲੋਂ ਜ਼ਮੀਨ ਅਧਿਗ੍ਰਹਿਣ ਸਮੇਂ ਤਤਕਾਲੀਨ ਐਸ.ਡੀ.ਐਮ. ਵੱਲੋਂ ਉਹਨਾਂ ਲੋਕਾਂ ਨੂੰ ਮਾਲੀ ਫਾਇਦਾ ਪਹੁੰਚਾਇਆ ਗਿਆ ਜਿਨ੍ਹਾਂ ਕੋਲ ਜ਼ਮੀਨ ਹੀ ਨਹੀਂ ਸੀ। ਇਸ ਸਬੰਧੀ ਪੱਟੀ ਦੇ ਸਾਬਕਾ ਐਸ.ਡੀ.ਐਮ. ਨਵਰਾਜ ਸਿੰਘ ਬਰੜ ਨੇ 5 ਸਤੰਬਰ 2018 ਨੂੰ ਤਤਕਾਲੀਨ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਦੋਸ਼ ਸੀ ਕਿ 9 ਜਨਵਰੀ 2018 ਤੋਂ 11 ਫਰਵਰੀ 2019 ਦੇ ਦਰਮਿਆਨ ਜ਼ਮੀਨ ਅਧਿਗ੍ਰਹਿਣ ਦੇ ਬਦਲੇ ਸਰਕਾਰ ਵੱਲੋਂ ਜਾਰੀ ਕੀਤੀ ਗਈ 1.63 ਕਰੋੜ ਰੁਪਏ ਦੀ ਰਕਮ 5 ਅਯੋਗ ਵਿਅਕਤੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ।

ਜਾਂਚ ਦੇ ਆਧਾਰ ‘ਤੇ 5 ਸਤੰਬਰ 2019 ਨੂੰ ਥਾਣਾ ਸਿਟੀ ਪੱਟੀ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਅਤੇ ਅਨੁਪ੍ਰੀਤ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਪੁਲਿਸ ਵੱਲੋਂ ਉਨ੍ਹਾਂ ਨੂੰ ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande