ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਦੀ 41ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ
ਮੋਹਾਲੀ, 16 ਮਈ (ਹਿੰ.ਸ.)| ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਾਬਾ ਬਲਵੰਤ ਸਿੰਘ ਦੀ 41ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਸਬੰਧ ਵ
ਕੀਰਤਨ ਕਰਦਾ ਹੋਇਆ ਜਥਾ


ਮੋਹਾਲੀ, 16 ਮਈ (ਹਿੰ.ਸ.)| ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਸੱਚ ਖੰਡ ਵਾਸੀ ਗਿਆਨੀ ਬਾਬਾ ਬਲਵੰਤ ਸਿੰਘ ਦੀ 41ਵੀਂ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਬਰਸੀ ਦੇ ਸਬੰਧ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਵਿੱਚ ਭਾਈ ਸਰਬਜੀਤ ਸਿੰਘ ਜੀ ਅਤੇ ਫਗਵਾੜੇ ਵਾਲੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਗਿਆਨੀ ਬਲਵੰਤ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ 55 ਸਾਲ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਨਿਭਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ।

ਭਾਈ ਨਿਰਮੋਲਕ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਜਗਜੀਤ ਸਿੰਘ ਗੁਰਦੁਆਰਾ ਬਾਉਲੀ ਸਾਹਿਬ ਜੀ, ਬੀਬੀ ਰਾਜੀਵੰਦਰ ਕੌਰ, ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਸਿੰਘ ਜੀ ਦਮਦਮੀ ਟਕਸਾਲ, ਭਾਈ ਮਨਪ੍ਰੀਤ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਨਿਰਮੈਲ ਸਿੰਘ, ਭਾਈ ਚਰਨਜੀਤ ਸਿੰਘ, ਭਾਈ ਮਨਜੀਤ ਸਿੰਘ, ਬੀਬੀ ਬਖਸ਼ਿੰਦਰ ਕੌਰ ਜੀ, ਭਾਈ ਗੁਰਵਿੰਦਰ ਸਿੰਘ ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਪਾਂਈ ਗੁਰਦੀਪ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਤੇ ਸੰਤ ਮਹਾਂਪੁਰਖਾਂ, ਧਾਰਮਿਕ ਆਗੂਆਂ, ਪਿੰਡ ਅਤੇ ਇਲਾਕੇ ਦੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਸੱਚ ਖੰਡ ਵਾਸੀ ਗਿਆਨੀ ਬਲਵੰਤ ਸਿੰਘ ਨੂੰ ਉਚੇਚੇ ਤੌਰ ਤੇ ਆ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਸਾਹਿਬ ਵੱਲੋਂ ਦਿੱਤੀ ਗਈ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਤੋਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰਖੱਦੇ ਹੋਏ ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਵੱਲੋਂ 40 ਦਿਨ ਰੋਜਾਨਾ ਦੋ ਪਾਠ ਸ੍ਰੀ ਸੁਖਮਨੀ ਸਾਹਿਬ ਜੀ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਸੰਗਤ ਰੂਪ ਵਿੱਚ ਕੀਤੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande