ਦੁਧਾਰੂ ਪਸ਼ੂਆਂ ਵਿੱਚ ਮੂੰਹ-ਖੂਰ ਦੀ ਬਿਮਾਰੀ ਤੋਂ ਬਚਾਓ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ : ਡਾ. ਬਿਕਰਮਜੀਤ ਸਿੰਘ
ਪਟਿਆਲਾ, 16 ਮਈ (ਹਿੰ.ਸ.)। ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਪਸ਼ੂ ਪਾਲਕਾਂ ਨੂੰ ਸੁਚੇਤ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਦੁਧਾਰੂ ਪਸ਼ੂਆਂ ਨੂੰ ਮੂੰਹ-ਖੂਰ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਦੇ ਉਪਰਾਲੇ ਵਜੋਂ ਪਸ਼ੂਆਂ ਵਿੱਚ ਮੁਫਤ ਟੀਕ
ਦੁਧਾਰੂ ਪਸ਼ੂਆਂ ਵਿੱਚ ਮੂੰਹ-ਖੂਰ ਦੀ ਬਿਮਾਰੀ ਤੋਂ ਬਚਾਓ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ : ਡਾ. ਬਿਕਰਮਜੀਤ ਸਿੰਘ


ਪਟਿਆਲਾ, 16 ਮਈ (ਹਿੰ.ਸ.)। ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਪਸ਼ੂ ਪਾਲਕਾਂ ਨੂੰ ਸੁਚੇਤ ਕਰਦੇ ਹੋਏ ਜਾਣਕਾਰੀ ਦਿੱਤੀ ਹੈ ਕਿ ਦੁਧਾਰੂ ਪਸ਼ੂਆਂ ਨੂੰ ਮੂੰਹ-ਖੂਰ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਪੰਜਾਬ ਸਰਕਾਰ ਦੇ ਉਪਰਾਲੇ ਵਜੋਂ ਪਸ਼ੂਆਂ ਵਿੱਚ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਪਸ਼ੂਆਂ ਦੀ ਦੁੱਧ ਦੀ ਪੈਦਾਵਾਰ ਵਧੀਆਂ ਹੋਵੇ ਅਤੇ ਪੰਜਾਬ ਵਿੱਚ ਦੁੱਧ ਉਤਪਾਦ ਬਾਹਰ ਭੇਜੇ ਜਾ ਸਕਣ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਪਸ਼ੂਆਂ ਨੂੰ ਮੂੰਹ-ਖੂਰ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਲਾਜਮੀ ਕਰਵਾਇਆ ਜਾਵੇ।

ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਅੱਗੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਰੀਹਨੁਮਾਈ ਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੀ ਦੇਖ-ਰੇਖ ਹੇਠ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਲਈ ਮੂੰਹ-ਖੂਰ ਵੈਕਸੀਨ ਟੀਕਾਕਰਨ ਤੋਂ ਪਹਿਲਾਂ ਪੇਟ ਦੇ ਕੀੜਿਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾਂਦੀਆ ਹਨ ਤਾਂ ਜੋ ਪਸ਼ੂਆਂ ਵਿੱਚ ਬਿਮਾਰੀਆਂ ਨਾਲ ਲੜਨ ਲਈ ਤਾਕਤ ਅੰਦਰੂਨੀ ਤੌਰ ਤੇ ਵੱਧ ਸਕੇ ਤੇ ਉਹਨਾਂ ਦੀ ਪਾਚਨ ਪ੍ਰਣਾਲੀ ਸਹੀ ਢੰਗ ਨਾਲ ਕੰਮ ਕਰੇ ਜਿਸ ਸਦਕਾ ਦੁੱਧ ਦੀ ਪੈਦਾਵਾਰ ਹੋਰ ਵੱਧ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਦਵਾਈਆਂ ਹਰ ਸਰਕਾਰੀ ਪਸ਼ੂ ਸੰਸਥਾ ਵੱਲੋਂ ਮੁਫ਼ਤ ਵੰਡੀਆਂ ਜਾਂਦੀਆਂ ਹਨ। ਇਸੇ ਤਰ੍ਹਾਂ 100 ਫ਼ੀਸਦੀ ਵੈਕਸੀਨੇਟਰ ਕਰਨ ਨਾਲ ਪੰਜਾਬ ਰਾਜ ਮੂੰਹ-ਖੁਰ ਦੀ ਬਿਮਾਰੀ ਤੋਂ ਰਹਿਤ ਘੋਸ਼ਿਤ ਹੋ ਜਾਵੇਗਾ ਅਤੇ ਦੁੱਧ ਤੋ ਬਣੇ ਪਦਾਰਥ ਬਾਹਰਲੇ ਦੇਸ਼ਾਂ ਨੂੰ ਐਕਸਪੋਰਟ ਕੀਤੇ ਜਾ ਸਕਣਗੇ। ਗੁਣਵੱਤਾ ਭਰਪੂਰ ਦੁੱਧ ਅਤੇ ਦੁੱਧ ਤੋ ਬਣੇ ਪਦਾਰਥ ਮਨੁੱਖ ਦੀ ਸਿਹਤ ਵਾਸਤੇ ਲਾਭਦਾਇਕ ਹੋਣਗੇ।

ਜ਼ਿਲ੍ਹਾ ਪਟਿਆਲਾ ਦੇ ਸਮੂਹ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਦੇ ਹੋਏ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਹਰ ਪਸ਼ੂ ਦਾ ਇਹ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਪਸ਼ੂਆਂ ਨੂੰ ਬਚਾਇਆ ਜਾ ਸਕੇ ਅਤੇ ਦੁੱਧ ਦੀ ਪੈਦਾਵਾਰ ਨੂੰ ਵਧਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande