ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਰਹੇਗਾ ਡਰਾਈ, 17 ਮਈ ਤੋਂ ਲੂ ਦਾ ਅਸਰ ਵਧਣ ਦੇ ਆਸਾਰ
ਚੰਡੀਗੜ੍ਹ, 16 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਡਰਾਈ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੇ ਅਸਾਰ ਨਹੀਂ ਹਨ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਿੱਚ ਵਾਧਾ ਹੋਵੇਗਾ ਅਤੇ 17 ਮਈ ਤੋਂ ਅਗਲੇ ਪੰਜ ਦਿਨਾਂ ਤੱਕ ਲੂ ਚੱਲਣ ਦੀ ਸੰਭਾਵਨਾ ਜਤਾਈ
ਚੰਡੀਗੜ੍ਹ ਮੋਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 16 ਮਈ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਡਰਾਈ ਰਹਿਣ ਦੀ ਸੰਭਾਵਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੇ ਅਸਾਰ ਨਹੀਂ ਹਨ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਿੱਚ ਵਾਧਾ ਹੋਵੇਗਾ ਅਤੇ 17 ਮਈ ਤੋਂ ਅਗਲੇ ਪੰਜ ਦਿਨਾਂ ਤੱਕ ਲੂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ।

ਭਾਵੇਂ ਕਿ ਸ਼ੁੱਕਰਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ, ਪਰ ਫਿਰ ਵੀ ਤਾਪਮਾਨ ਲਗਭਗ 41 ਡਿਗਰੀ ਦੇ ਨੇੜੇ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਇਹ ਤਾਪਮਾਨ ਆਮ ਤੋਂ ਕਰੀਬ 1.8 ਡਿਗਰੀ ਘੱਟ ਹੈ।

ਰਾਜ ਦੇ ਵੱਖ-ਵੱਖ ਸ਼ਹਿਰਾਂ ਵਿੱਚ ਦਰਜ ਤਾਪਮਾਨ ਵਿੱਚ ਚੰਡੀਗੜ੍ਹ 37.9 ਡਿਗਰੀ, ਅੰਮ੍ਰਿਤਸਰ 34.6 ਡਿਗਰੀ, ਲੁਧਿਆਣਾ 36.8 ਡਿਗਰੀ, ਪਟਿਆਲਾ 38.8 ਡਿਗਰੀ ਅਤੇ ਬਠਿੰਡਾ ਏਅਰਪੋਰਟ 39.2 ਡਿਗਰੀ ਰਿਹਾ। ਕੁਝ ਥਾਵਾਂ ‘ਤੇ ਤਾਪਮਾਨ ਵਿੱਚ ਕਮੀ ਵੀ ਦਰਜ ਕੀਤੀ ਗਈ, ਜਿਸ ਵਿੱਚ ਅੰਮ੍ਰਿਤਸਰ ‘ਚ ਸਭ ਤੋਂ ਵੱਧ 3.4 ਡਿਗਰੀ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਦੇ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਦਿਨ ਦਾ ਤਾਪਮਾਨ ਹੌਲੀ-ਹੌਲੀ 3 ਤੋਂ 4 ਡਿਗਰੀ ਤੱਕ ਵੱਧ ਸਕਦਾ ਹੈ। 17 ਤੋਂ 21 ਮਈ ਦਰਮਿਆਨ ਕੁਝ ਖੇਤਰਾਂ ਵਿੱਚ ਹੀਟ ਵੇਵ (ਲੂ) ਦੇ ਹਾਲਾਤ ਬਣ ਸਕਦੇ ਹਨ।

ਇਸਦੇ ਨਾਲ ਹੀ ਦੱਖਣ-ਪੱਛਮੀ ਮਾਨਸੂਨ ਦੇ ਅੰਡਮਾਨ-ਨਿਕੋਬਾਰ ਵੱਲ ਵਧਣ ਲਈ ਹਾਲਾਤ ਅਨੁਕੂਲ ਬਣ ਰਹੇ ਹਨ, ਜਦਕਿ ਪੱਛਮੀ ਵਿਘਨ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੌਸਮ ਵਿੱਚ ਹਲਕਾ ਬਦਲਾਅ ਵੀ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਮੌਜੂਦਾ ਹਾਲਾਤਾਂ ਵਿੱਚ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande