ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਕੀਤਾ ਪ੍ਰੇਰਿਤ : ਡੀ.ਐਸ.ਪੀ ਕਰਨੈਲ ਸਿੰਘ
ਮੋਹਾਲੀ, 16 ਮਈ (ਹਿੰ.ਸ.)| ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਅਤੇ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਦਿ ਨੋਲੇ
ਦਿ ਨੋਲੇਜ ਬੱਸ ਸਕੂਲ ਖਰੜ ਵਿਖੇ ਕਰਵਾਏ ਗਏ ਇਨਵੈਸਟਿਚਰ ਸਮਾਰੋਹ ਦੌਰਾਨ ਡੀ.ਐਸ.ਪੀ ਕਰਨੈਲ ਸਿੰਘ


ਮੋਹਾਲੀ, 16 ਮਈ (ਹਿੰ.ਸ.)| ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਅਤੇ ਨਵਨੀਤ ਸਿੰਘ ਮਾਹਲ, ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਅੱਜ ਦਿ ਨੋਲੇਜ ਬੱਸ ਸਕੂਲ, ਖਰੜ-ਮੋਹਾਲੀ ਵਿਖੇ ਕਰਵਾਏ ਗਏ ਇਨਵੈਸਟਿਚਰ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।

ਇਸ ਮੌਕੇ ਕਰਨੈਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਚਲਾਈ ਜਾ ਰਹੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਧਿਆਨ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਤੁਰੰਤ ਵਟਸਐਪ ਨੰਬਰ 97791-00200, ਪੁਲਿਸ ਹੈਲਪਲਾਈਨ ਨੰਬਰ 112 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ।

ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਤੋਂ ਬਚਣ ਲਈ ਜਾਗਰੂਕ ਕਰਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਅਨੀਸ਼ਾ ਸਹਿਪਾਠੀ, ਟ੍ਰੈਫਿਕ ਕਰਮਚਾਰੀ ਹੌਲਦਾਰ ਦਿਲਬਾਗ ਸਿੰਘ, ਸਿਪਾਹੀ ਵਿਨੈ ਕਟਾਰੀਆ, ਸਿਪਾਹੀ ਜਤਿੰਦਰ ਸਿੰਘ ਅਤੇ ਸਕੂਲ ਦਾ ਹੋਰ ਸਟਾਫ ਹਾਜ਼ਰ ਸੀ। ਸਕੂਲ ਦੇ ਪ੍ਰਿੰਸੀਪਲ ਡਾ. ਅਨੀਸ਼ਾ ਸਹਿਪਾਠੀ ਅਤੇ ਸਟਾਫ ਵੱਲੋਂ ਕਰਨੈਲ ਸਿੰਘ ਦਾ ਸਕੂਲ ਪਹੁੰਚਣ ’ਤੇ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਵਿਚਾਰਾਂ ਦੀ ਸ਼ਲਾਘਾ ਕੀਤੀ ਗਈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande