ਨਗਰ ਨਿਗਮ ਚੋਣਾਂ ਦੌਰਾਨ ਹੂੰਝਾ ਫੇਰੂ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ : ਕੁਲਵੰਤ ਸਿੰਘ
ਆਪ ਦਾ ਹੀ ਬਣੇਗਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੰਡੀਗੜ੍ਹ, 17 ਮਈ (ਹਿੰ.ਸ.)| ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਹੂੰਝਾ ਫੇਰੂ ਜਿੱਤ ਹਾਸਿਲ ਕਰੇਗੀ ਅਤੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਆਮ
ਵਿਧਾਇਕ ਕੁਲਵੰਤ ਸਿੰਘ


ਆਪ ਦਾ ਹੀ ਬਣੇਗਾ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ

ਚੰਡੀਗੜ੍ਹ, 17 ਮਈ (ਹਿੰ.ਸ.)| ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਹੂੰਝਾ ਫੇਰੂ ਜਿੱਤ ਹਾਸਿਲ ਕਰੇਗੀ ਅਤੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਦੇ ਜਿੱਤੇ ਹੋਏ ਉਮੀਦਵਾਰਾਂ ਵਿੱਚੋਫ ਹੀ ਹੋਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਪਿਛਲੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਹੋਰ ਕਈ ਉਮੀਦਵਾਰ ਇਸ ਕਰਕੇ ਹੀ ਚੋਣ ਮੈਦਾਨ ਵਿੱਚ ਨਹੀਂ ਨਿਤਰੇ, ਕਿਉਂਕਿ ਉਹ ਲੋਕਾਂ ਦਾ ਸਾਹਮਣਾ ਹੀ ਨਹੀਂ ਕਰ ਸਕਦੇ ਸੀ। ਉਹਨਾਂ ਕਿਹਾ ਕਿ ਕਾਂਗਰਸ ਨੇ ਪਿਛਲੀ ਵਾਰ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਜਿਹੜੇ ਵਾਅਦੇ ਅਤੇ ਦਾਅਵੇ ਕਰਕੇ ਉਹਨਾਂ ਲੋਕਾਂ ਨੂੰ ਗੁਮਰਾਹ ਕੀਤਾ ਸੀ, ਉਹ ਦਾਅਵੇ ਅਤੇ ਵਾਇਦੇ ਪੂਰੇ ਨਹੀਂ ਕੀਤੇ ਗਏ ਅਤੇ ਮੁਹਾਲੀ ਦੇ ਲੋਕ ਇਹਨਾਂ ਚੋਣਾਂ ਵਿੱਚ ਅਜਿਹੇ ਨੇਤਾਵਾਂ ਨੂੰ ਸਬਕ ਸਿਖਾਉਣ ਦੇ ਮੂਡ ਵਿੱਚ ਸਨ, ਜਿਸ ਕਰਕੇ ਇਹਨਾਂ ਨੇ ਚੋਣ ਮੈਦਾਨ ਵਿੱਚੋੱ ਭੱਜਣਾ ਹੀ ਬਿਹਤਰ ਸਮਝਿਆ।

ਇੱਕ ਸਵਾਲ ਦੇ ਜਵਾਲ ਵਿੱਚ ਉਹਨਾਂ ਕਿਹਾ ਕਿ ਇਹ ਗੱਲ ਮਾਇਨੇ ਨਹੀਂ ਰੱਖਦੀ ਕਿ ਕਿਸ ਪਾਰਟੀ ਦੇ ਕਿੰਨੇ ਉਮੀਦਵਾਰ ਜਿੱਤਣਗੇ, ਪਰ ਉਹ ਇੱਕ ਗੱਲ ਕਹਿ ਸਕਦਾ ਹਨ ਕਿ ਚੋਣਾਂ ਵਿੱਚ ਕੋਈ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਲੋਕਤੰਤਰ ਨੂੰ ਹਰ ਹੀਲੇ ਜਿਉਂਦਾ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੂਰੀ ਤਰ੍ਹਾਂ ਸਕਰੀਨਿੰਗ ਕਰਕੇ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਅਤੇ ਉਹਨਾਂ ਉਮੀਦਵਾਰਾਂ ਨੂੰ ਹੀ ਟਿਕਟ ਦਿੱਤੀ ਗਈ ਹੈ ਜਿਹੜੇ ਸਹੀ ਮਾਇਨੇ ਦੇ ਵਿੱਚ ਲੋਕਾਂ ਦੀ ਸੇਵਾ ਕਰਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀ ਕਚਹਿਰੀ ਵਿੱਚ ਹਮੇਸ਼ਾ ਹਾਜ਼ਰ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande